Saturday, April 11, 2026

ਜੰਗਲਾਤ ਵਿਭਾਗ ਦੇ ਠੇਕਾ ਅਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜਿਲਾ ਲੁਧਿਆਣਾ ਪੰਜਾਬ ਇਕਾਈ ਸਮਰਾਲਾ ਦੇ ਡੇਲੀ ਵੇਜ਼ਿਜ਼ ਤੇ ਕੰਮ ਕਰਦੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਹਲਕਾ ਵਿਧਾਇਕ ਅਮਰੀਕ ਸਿੰਘ ਢਿਲੋਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।ਡੈਮੋਕੇਟਿਕ ਜੰਗਲਾਤ ਮੁਲਾਜਮ ਯੂਨੀਅਨ ਜ਼ੋਨ ਲੁਧਿਆਣਾ ਦੀ ਪ੍ਰਧਾਨ ਹਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਸਾਰੇ ਕਾਰਜਕਾਲ ਦੌਰਾਨ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੇ ਹੱਲ ਲਈ ਕੋਈ ਕਾਰਜ਼ ਨਹੀਂ ਕੀਤਾ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਜੰਗਲਾਤ ਵਿਭਾਗ ਵਿੱਚ ਤਿੰਨ ਸਾਲ ਕੰਮ ਕਰ ਚੁੱਕੇ ਵਰਕਰਾਂ ਨੂੰ ਨੋਟੀਫਿਕੇਸ਼ਨ ਸੀ।ਇਸ ਅਧਾਰ ‘ਤੇ ਵਰਕਰਾਂ ਦੇ ਮੈਡੀਕਲ ਵੀ ਹੋ ਚੁੱਕੇ ਹਨ।2017 ਵਿੱਚ ਪੰਜਾਬ ‘ਚ ਕਾਂਗਰਸ ਸਰਕਾਰ ਆਉਂਦੇ ਹੀ ਇਹ ਨੋਟੀਫਿਕੇਸ਼ਨ ਰੱਦੀ ਦੀ ਟੋਕਰੀ ਵਿੱਚ ਚਲਾ ਗਿਆ।ਇਸ ਅਰਸੇ ਦੌਰਾਨ ਬਹੁਤ ਸਾਰੇ ਵਰਕਰ ਓਲਡਏਜ਼ ਹੋ ਚੁੱਕੇ ਹਨ ਅਤੇ ਕਈ ਰੱਬ ਨੂੰ ਪਿਆਰੇ ਹੋ ਚੁੱਕੇ ਹਨ।ਉਨ੍ਹਾਂ ਇਸ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਅਧਾਰ ‘ਤੇ ਕੰਮ ਕਰਦੇ ਜੰਗਲਾਤ ਵਿਭਾਗ ਦੇ ਕਾਮਿਆਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ।
               ਮੰਗ ਪੱਤਰ ਦੇਣ ਮੌਕੇ ਜਗਵੀਰ ਸਿੰਘ ਨਾਗਰਾ ਪ੍ਰੈਸ ਸਕੱਤਰ, ਰਵੀ ਮੀਤ ਪ੍ਰਧਾਨ, ਕੁਲਦੀਪ ਸਿੰਘ ਸੀਨੀ: ਮੀਤ ਪ੍ਰਧਾਨ, ਜਸਪਾਲ ਸਿੰਘ ਖਜਾਨਚੀ, ਹਰਜੀਤ ਸਿੰਘ, ਨਰਿੰਦਰ ਸਿੰਘ, ਭਾਗ ਖਾਨ, ਸਿਮਰਜੀਤ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …