ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ
ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਕਰੀਹਾ ਸੁਸਾਇਟੀ ਦੇ 376 ਲਾਭਪਾਤਰੀਆਂ ਨੂੰ 9666737 ਰੁਪਏ ਦੇ ਚੈੱਕ ਤਕਸੀਮ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਦੀ ਜ਼ਿੰਦਗੀ ਬਿਹਤਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਇਸ ਮੌਕੇ ਸਕੱਤਰ ਚਮਨ ਲਾਲ, ਸਾਬਕਾ ਸਕੱਤਰ ਬਲਵਿੰਦਰ ਕੁਮਾਰ, ਸਾਬਕਾ ਸਰਪੰਚ ਨਿਰਮਲ ਜੱਸਲ, ਹਰਕਮਲ, ਪੰਚ ਬਾਬਾ ਦਲਜੀਤ ਸਿੰਘ, ਬਿਸ਼ੰਭਰ ਦਾਸ ਤੇ ਮਨੋਹਰ ਲਾਲ, ਬਲਦੇਵ ਸਿੰਘ ਯੂ.ਐਸ.ਏ, ਗੁਰਕਮਲ, ਨਰਿੰਦਰ ਕੁਮਾਰ, ਸੋਢੀ ਰਾਮ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media