Saturday, April 11, 2026

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐਫ.ਐਲ.ਸੀ) ਭਾਰਤ ਇਲੈਕਟ੍ਰਾਨਿਕ ਲਿਮਟਿਡ ਬੰਗਲੂਰੂ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਈ.ਵੀ.ਐਮ ਵੇਅਰਹਾਊਸ, ਡਾ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚ 1417 ਬੈਲਟ ਯੂਨਿਟ, 851 ਕੰਟਰੋਲ ਯੂਨਿਟ ਅਤੇ 906 ਵੀ. ਵੀ.ਪੈਟ ਸ਼ਾਮਲ ਹਨ।ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਇਸ ਚੈਕਿੰਗ ਦਾ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਜਾਇਜ਼ਾ ਲਿਆ ਗਿਆ।ਇਸ ਦੌਰਾਨ ਉਨ੍ਹਾਂ ਈ.ਵੀ.ਐਮ ਨੋਡਲ ਅਫ਼ਸਰ ਨਰੇਸ਼ ਕਟਾਰੀਆ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਇੰਜੀਨੀਅਰਾਂ ਨਾਲ ਵੋਟਿੰਗ ਮਸ਼ੀਨਾਂ ਦੀ ਕਾਰਗੁਜ਼ਾਰੀ ਅਤੇ ਵਰਕਿੰਗ ਬਾਰੇ ਗੱਲਬਾਤ ਕੀਤੀ ਅਤੇ ਪਹਿਲੇ ਗੇੜ ਦੀ ਇਸ ਚੈਕਿੰਗ ਪ੍ਰਤੀ ਸੰਤੁਸ਼ਟੀ ਜ਼ਾਹਿਰ ਕੀਤੀ।
ਇਸ ਮੌਕੇ ਚੋਣ ਕਾਨੂੰਗੋ ਦਲਜੀਤ ਸਿੰਘ, ਕੁਲਬੀਰ ਸਿੰਘ ਨੇਗੀ, ਨਰਿੰਦਰ ਰਾਣਾ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …