Saturday, April 11, 2026

ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਲੈਣ ਲਈ ਕਿਸਾਨ 18 ਤੱਕ ਕਰ ਸਕਣਗੇ ਅਪਲਾਈ

50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ ਸਬਸਿਡੀ

ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਗਾਮੀ ਕਣਕ ਦੇ ਸੀਜ਼ਨ ਦੌਰਾਨ ਬਿਜ਼ਾਈ ਲਈ ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਦੇਣ ਲਈ ਜਾਰੀ ਨੀਤੀ ਅਨੁਸਾਰ ਕਿਸਾਨ ਆਪਣੀਆਂ ਅਰਜ਼ੀਆਂ ਆਨਲਾਈਨ ਤਰੀਕੇ 10 ਤੋਂ 18 ਅਕਤੂਬਰ ਤੱਕ ਦੇ ਸਕਣਗੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੈਬਸਾਈਟ http://agrimachinerypb.com
‘ਤੇ ਆਈ.ਡੀ ਬਣਾ ਕੇ ਕਣਕ ਦੇ ਬੀਜ਼ ਦੀ ਮੰਗ ਭਰਨਗੇ।ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜ਼ ਲੈਣ ਲਈ ਬਿਨੈਪੱਤਰ ਦੇਣ ‘ਚ ਅਗਵਾਈ ਅਤੇ ਸਹੂਲਤ ਪ੍ਰਦਾਨ ਕਰਨ।
                   ਉਨਾਂ ਇਹ ਵੀ ਦੱਸਿਆ ਕਿ ਕਪੂਰਥਲਾ ਜ਼ਿਲੇ ਲਈ ਕਿਸਾਨ 88720-57160 ਹੈਲਪਲਾਈਨ ਨੰਬਰ ’ਤੇ ਵੀ ਸੰਪਰਕ ਕਰ ਸਕਦੇ ਹਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਰਜ਼ੀਆਂ ਪ੍ਰਾਪਤ ਕਰਨ ਉਪਰੰਤ ਮਨਜ਼ੂਰੀ ਪੱਤਰ ਆਨਲਾਈਨ ਜਾਰੀ ਕੀਤਾ ਜਾਵੇਗਾ।ਜਿਸ ਸਬੰਧੀ ਕਿਸਾਨ ਨੂੰ ਉਸ ਦੇ ਮੋਬਾਇਲ ਨੰਬਰ ’ਤੇ ਐਸ.ਐਮ.ਐਸ ਰਾਹੀਂ ਸੂਚਿਤ ਕੀਤਾ ਜਾਵੇਗਾ ਤੇ ਕਿਸਾਨ ਆਪਣੀ ਆਈ.ਡੀ ਤੋਂ ਇਹ ਮਨਜ਼ੂਰੀ ਪੱਤਰ ਡਾਊਨਲੋਡ ਕਰ ਸਕਣਗੇ।ਵਿਭਾਗ ਵਲੋਂ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਵੈਰੀਫਿਕੇਸ਼ਨ ਉਪਰੰਤ ਸਬਸਿਡੀ ਸਿੱਧੀ ਕਿਸਾਨ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
                    ਸਬਸਿਡੀ ਕੇਵਲ ਤਸਦੀਕਸ਼ੁਦਾ ਬੀਜ਼ਾਂ ਜਿਨਾਂ ਵਿੱਚ ਉੱਨਤ ਪੀ.ਬੀ ਡਬਲਿਊ 343, ਉਨਤ ਪੀ.ਬੀ.ਡਬਲਿਊ-550, ਪੀ.ਬੀ.ਡਬਲਿਊ-1, ਜ਼ਿੰਕ, ਪੀ.ਬੀ.ਡਬਲਿਊ-725, ਪੀ.ਬੀ.ਡਬਲਿਊ-677, ਐਚ.ਡੀ.ਪੀ 3086, ਡਬਲਿਊ.ਐਚ 1105, ਐਚ.ਡੀ 2967, ਪੀ.ਬੀ.ਡਬਲਿਊ 621, ਡਬਲਿਊ.ਐਚ.ਡੀ 943, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ-222, ਐਚ.ਡੀ-3226, ਪਿਛੇਤੀ ਬਿਜ਼ਾਈ ਲਈ ਪੀ.ਬੀ.ਡਬਲਿਊ-752, ਪੀ.ਬੀ.ਡਬਲਿਊ 658 ’ਤੇ ਦਿੱਤੀ ਜਾਵੇਗੀ। ਸਬਸਿਡੀ ਬੀਜ਼ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …