ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ
ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਮ ਅਰਦਾਸ ਵਿਚ ਸ਼ਮੂਲੀਅਤ ਲਈ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਭਲਕੇ ਰਵਾਨਾ ਹੋਣਗੇ। ਇਸ ਦੌਰਾਨ ਉਹ ਸਿੱਖ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਕੇ ਖਿੱਤੇ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪ੍ਰਿੰਸੀਪਲ ਦੀ ਹੱਤਿਆ ਨਾਲ ਸਿੱਖਾਂ ਅੰਦਰ ਰੋਸ ਦੀ ਭਾਵਨਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਥੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਦੇ ਪਰਿਵਾਰ ਨਾਲ ਉਨ੍ਹਾਂ ਨੇ ਫੋਨ ’ਤੇ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ਼ ਅਤੇ ਪ੍ਰਚਾਰਕ ਨੇ ਨਿੱਜੀ ਤੌਰ ’ਤੇ ਜਾ ਕੇ ਅਫ਼ਸੋਸ ਪ੍ਰਗਟਾਇਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media