Saturday, May 30, 2026

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਕੀਤੀ ਮੀਟਿੰਗ

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਆਉਣ ਵਾਲੀ 2022 ਦੀ ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਦੋਵੇਂ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।
                    ਅਕਾਲੀ ਦਲ ਦੇ ਬੁਲਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਵੇਗੀ ਅਤੇ ਉਹ ਹਲਕਾ ਸੁਨਾਮ ਤੋਂ ਭਾਰੀ ਬਹੁਮਤ ਨਾਲ ਬਲਦੇਵ ਸਿੰਘ ਮਾਨ ਨੂੰ ਜਿਤਾ ਕੇ ਵਿਧਾਨ ਸਭਾ `ਚ ਭੇਜਣਗੇ।ਸੁਨਾਮ ਤੋਂ ਸੰਭਾਵਿਤ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2017 `ਚ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਇਕ ਵੀ ਪੂਰਾ ਨਹੀਂ ਕੀਤਾ ਅਤੇ ਹੁਣ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਆਪਣੀ ਹਾਰ ਦਾ ਡਰ ਸਤਾਅ ਰਿਹਾ ਹੈ।
               ਇਸ ਮੌਕੇ ਸੁਖਪਾਲ ਸਿੰਘ ਬੀਰਕਲਾਂ, ਰਵਿੰਦਰ ਚੀਮਾ, ਪ੍ਰਭੂਸ਼ਰਨ ਸਿੰਘ ਬੱਬੂ, ਭਾਈ ਰਾਮ ਸਿੰਘ, ਦੇਵਿੰਦਰ ਸਿੰਘ, ਤੀਰਥ ਸਿੰਘ ਚੱਠਾ, ਮਲਕੀਤ ਸਿੰਘ, ਤਰਸੇਮ ਗਰਗ ਅਤੇ ਸੁਰਿੰਦਰ ੋਸੰਗ ਆਗੂਆਂ ਸਮੇਤ ਵੱਡੀ ਗਿਣਤੀ /ਚ ਵਰਕਰ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …