ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਆਜ਼ਾਦੀ ਦਾ ਮਹਾਂਉਤਸਵ ਨੂੰ ਲੈ ਕੇ ਜ਼ਿਲ੍ਹਾ ਪੱਧਰ ‘ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾ ਬਾਰੇ ਵੱਧ ਤੋਂ ਵੱਧ
ਜਾਗਰੂਕ ਕਰਨ ਲਈ ਵਿਸ਼ਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਲੋਕਾਂ ਦੇ ਆਪਸੀ ਝਗੜਿਆਂ ਨੂੰ ਰਜ਼ਾਮੰਦੀ ਅਤੇ ਸੁਖਾਵੇਂ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ਹੈੇ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਹਰਪਾਲ ਸਿੰਘ ਨੇ ਇਹ ਪ੍ਰਗਟਾਵਾ ਸਥਾਨਕ ਸਮਝੋਤਾ ਸਦਨ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਪ੍ਰੇਰਿਤ ਕਰਦੀ ਸਕੂਲੀ ਬੱਚਿਆਂ ਦੀ ਰੈਲੀ ਸਮੇਤ ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਦੀਪਤੀ ਗੋਇਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਸਮਝੋਤਾ ਸਦਨ ਵਲੋਂ ਮੁਫ਼ਤ ਕਾਨੂੰਨੀ ਸੇਵਾ ਲਈ ਲੋਕ ਜਾਗਰੂਕਤਾ ਮੁਹਿੰਮ ਚਲਾ ਕੇ ਲੋੜਵੰਦਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕ ਅਦਾਲਤਾਂ ਰਾਹੀ ਆਪਸੀ ਰਜ਼ਾਮੰਦੀ ਨਾਲ ਆਪਣੇ ਝਗੜਿਆਂ ਨੂੰ ਨਜਿੱਠਣਾ ਚਾਹੀਦਾ ਹੈ, ਜਿਸ ਦੇ ਨਾਲ ਸਮੇਂ ਦੀ ਬੱਚਤ ਅਤੇ ਆਪਸੀ ਪਿਆਰ ਬਰਕਰਾਰ ਰਹਿੰਦਾ ਹੈ।
ਇਸ ਤੋਂ ਪਹਿਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀਮਤੀ ਦੀਪਤੀ ਗੋਇਲ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਕੰਨਿਆ) ਸੰਗਰੂਰ ਅਤੇ ਸਰਕਾਰੀ (ਰਾਜ) ਸੀਨੀਅਰ ਸਕੈਂਡਰੀ ਸਕੂਲ, (ਲੜਕੇ) ਸੰਗਰੂਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਜਾਗਰੂਕਤਾ ਰੈਲੀ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸੰਗਰੂਰ ਦੇ ਦਫਤਰ ਤੋਂ ਸ਼ੁਰੂ ਹੋ ਕੇ ਬੜਾ ਚੌਂਕ ਅਤੇ ਲੇਬਰ ਚੌਂਕ ਤੋਂ ਹੁੰਦੀ ਹੋਈ ਵਾਪਸ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਦਫਤਰ ਵਿਖੇ ਖਤਮ ਹੋਈ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਕਾ ਅਮ੍ਰਿਤ ਮਹੋਤਸਵ ਅਧੀਨ ਮਿਤੀ 2 ਅਕਤੂਬਰ ਤੋਂ 14 ਨੰਵਬਰ ਤੱਕ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media