Thursday, April 9, 2026

ਕੋਰੋਨਾ ਦੀ ਰੋਕਥਾਮ ਨਾਲ ਮਾਨਸਿਕ ਸਿਹਤ ’ਤੇ ਧਿਆਨ ਦੇਣਾ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਮਾਨਸਿਕ ਤੌਰ `ਤੇ ਸਿਹਤਮੰਦ ਰਹਿਣ ਲਈ ਲੋਕਾਂ ਨੂੰ ਪ੍ਰੇਰਨਾ ਦੇਣਾ ਹੈ।ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਥੀਮ “ਇਕ ਅਸਮਾਨ ਦੁਨੀਆਂ ਵਿੱਚ ਮਾਨਸਿਕ ਸਿਹਤ” ਹੈ।
                   ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਅਸੀਂ ਅੱਜ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਉਸ ਸਮੇਂ ਮਨਾ ਰਹੇ ਹਾਂ ਜਦੋਂ ਕੋਵਿਡ-19 ਮਹਾਂਮਾਰੀ ਕਰਕੇ ਸਾਡੀ ਰੋਜ਼ਮਰਾ ਦੀ ਜ਼ਿੰਦਗੀ ਕਾਫ਼ੀ ਬਦਲ ਚੁੱਕੀ ਹੈ।ਕੋਰੋਨਾ ਕਾਲ ਵਿੱਚ ਅੱਜ ਹਰ ਵਿਅਕਤੀ ਮਾਨਸਿਕ ਤੌਰ ‘ਤੇ ਤਣਾਅ ਮਹਿਸੂਸ ਕਰ ਰਿਹਾ ਹੈ।
                     ਡਾ. ਸਿੰਘ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਾਨਸਿਕ ਤਣਾਅ ਤੋਂ ਬਚਣ ਲਈ ਕੁਝ ਸੁਝਾਅ ਵੀ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮਾਂ ਤਣਾਅ ਨਾਲ ਭਰਪੂਰ ਹੈ, ਜਿਸ ਨੂੰ ਦੂਰ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਕੋਰੋਨਾ ਦੇ ਨਾਲ-ਨਾਲ ਮਾਨਸਿਕ ਸਿਹਤ `ਤੇ ਧਿਆਨ ਦੇਣਾ ਵੀ ਜ਼ਰੂਰੀ ਹੈ।ਮਾਨਸਿਕ ਤਣਾਅ ਦੂਰ ਕਰਨ ਲਈ ਸਾਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ‘ਤੇ ਗੌਰ ਕਰਨਾ ਚਾਹੀਦਾ ਹੈ।ਸਿਹਤਮੰਦ ਰਹਿਣ ਸਹਿਣ ਅਪਣਾਉਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿੱਚ ਰਹਿ ਕੇ ਹੀ ਹਲਕੀ-ਫੁੱਲਕੀ ਕਸਰਤ ਕਰਨੀ ਚਾਹੀਦੀ ਹੈ।ਮਿਆਰੀ ਸਮਾਂ ਬਤੀਤ ਕਰਨ ਲਈ ਹਰੇਕ ਵਿਅਕਤੀ ਨੂੰ ਸੰਗੀਤ ਅਤੇ ਚਿੱਤਰਕਾਰੀ, ਪੜ੍ਹਨ-ਲਿਖਣ ਵਰਗੇ ਸ਼ੌਕਾਂ ਨੂੰ ਅਪਣਾਉਣਾ ਚਾਹੀਦਾ ਹੈ।ਇਸ ਦੇ ਨਾਲ ਹੀ ਆਪਣੇ-ਪਿਆਰਿਆਂ, ਸਕੇ-ਸਬੰਧੀਆਂ ਅਤੇ ਆਪਣੇ ਦੋਸਤਾਂ ਨਾਲ ਗੱਲਬਾਤ ਕਰਕੇ ਮਿਆਰੀ ਸਮਾਂ ਬਿਤਾਉਣਾ ਚਾਹੀਦਾ ਹੈ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …