Tuesday, March 10, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ ਸਹਾਇਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁੱਕਤੀ ਪੱਤਰ ਦੇ ਕੇ ਸਿੱਖ ਧਰਮ ਦੀਆਂ ਪ੍ਰਚਾਰ ਸੇਵਾਵਾਂ ਲਈ ਰਵਾਨਾ ਕੀਤਾ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹੜੇ ਜਥਿਆਂ ਦੇ ਮੈਂਬਰ ਬੀਤੇ ਸਮੇਂ ਵਿੱਚ ਸੇਵਾਮੁਕਤ ਹੋ ਚੁੱਕੇ ਸਨ, ਉਨ੍ਹਾਂ ਦੀ ਥਾਂ ਸਹਾਇਕ ਢਾਡੀ ਤੇ ਕਵੀਸ਼ਰ ਰੱਖੇ ਗਏ ਹਨ।ਉਨਾਂ ਕਿਹਾ ਕਿ ਢਾਡੀ ਤੇ ਕਵੀਸ਼ਰ ਸਿੱਖ ਇਤਿਹਾਸ ਨੂੰ ਪ੍ਰਚਾਰਨ ਲਈ ਅਹਿਮ ਕੜੀ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਵਿਚ ਇਨ੍ਹਾਂ ਦਾ ਖਾਸ ਯੋਗਦਾਨ ਹੈ।ਉਨ੍ਹਾਂ ਦੱਸਿਆ ਕਿ ‘ਘਰਿ ਘਰਿ ਅੰਦਰਿ ਧਰਮਸਾਲ’ ਤਹਿਤ 150 ਪ੍ਰਚਾਰਕ ਜਥੇ ਪਿੰਡਾਂ ਵਿੱਚ ਕਾਰਜਸ਼ੀਲ ਹਨ।ਹਰ ਜਥਾ ਇੱਕ ਪਿੰਡ ਵਿੱਚ ਇੱਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਦਾ ਹੈ।ਇਸ ਦੌਰਾਨ ਘਰਾਂ ਅੰਦਰ ਸੰਗਤਾਂ ਨੂੰ ਸੰਵਾਦ ਵਿਧੀ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਸਕੂਲਾਂ ਕਾਲਜ਼ਾਂ ਵਿੱਚ ਵੀ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਖ਼ਾਸ ਤੌਰ ’ਤੇ ਗੁਰਬਾਣੀ ਕੰਠ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਧਰਮ ਪ੍ਰਚਾਰ ਲਹਿਰ ਦੇ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤਕ ਪੰਜ ਹਜ਼ਾਰ ਤੋਂ ਵੱਧ ਬੱਚੇ ਜਪੁਜੀ ਸਾਹਿਬ ਦਾ ਪਾਠ ਜ਼ਬਾਨੀ ਯਾਦ ਕਰ ਚੁੱਕੇ ਹਨ।ਜਲਦ ਹੀ ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਵਿਚ ਇੱਕ-ਇੱਕ ਮੁੱਖ ਸਮਾਗਮ ਕਰਕੇ ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
                    ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਕਰਤਾਰ ਸਿੰਘ ਇੰਚਾਰਜ਼ ਆਦਿ ਮੌਜੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …