Monday, July 20, 2026

ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਕਰਮਚਾਰੀਆਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਵਿੱਚ ਨਵੇਂ ਭਰਤੀ ਹੋਏ 17 ਕਲਰਕ ਕਮ ਜੂਨੀਅਰ ਡੈਟਾ ਐਂਟਰੀ ਓਪਰੇਟਰ ਕਰਮਚਾਰੀਆਂ ਦਾ ਐਸੋਸੀਏਸ਼ਨ ਦਫਤਰ ਵਿੱਚ ਸਵਾਗਤ ਕੀਤਾ ਗਿਆ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਨਵ-ਨਿਯੁੱਕਤ ਕਰਮਚਾਰੀਆਂ ਨਾਲ ਐਸੋਸੀਏਸ਼ਨ ਮੈਂਬਰਾਂ ਦੀ ਜਾਣ ਪਛਾਣ ਕਰਵਾਈ ਗਈ ਅਤੇ ਯੂਨੀਵਰਸਿਟੀ ਪ੍ਰੀਵਾਰ ਵਿਚ ਨਵੇਂ ਆਏ ਕਰਮਚਾਰੀਆਂ ਨੂੰ “ਜੀ ਆਇਆਂ” ਕਿਹਾ ਅਤੇ ਉਨ੍ਹਾਂ ਨੂੰ ਐਸੋਸੀਏਸ਼ਨ ਦੀ ਕਾਰਜ਼ਵਿਧੀ ਅਤੇ ਇਤਿਹਾਸ ਬਾਰੇ ਜਾਣੂ ਕਰਵਾਇਆ।ਉਨਾਂ ਯਕੀਨ ਦਿਵਾਇਆ ਕਿ ਐਸੋਸੀਏਸ਼ਨ ਹਰ ਵਕਤ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਵਾੳਣ ਲਈ ਸੇਵਾ ਵਿੱਚ ਹਾਜ਼ਰ ਹੈ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੇ ਤਹਿ ਦਿਲੋਂ ਧੰਨਵਾਦੀ ਹਨ ਕਿ ਜਿੰਨ੍ਹਾਂ ਨੇ ਐਸੋਸੀਏਸ਼ਨ ਦੀ ਨਵੀਂ ਭਰਤੀ ਕਰਨ ਦੀ ਮੰਗ ਨੂੰ ਅਮਲੀ ਜਾਮਾ ਪਹਿਣਾਇਆ।
              ਇਸ ਮੌਕੇ ਜਗੀਰ ਸਿੰਘ, ਹਰਪਾਲ ਸਿੰਘ, ਸੁਖਵੰਤ ਸਿੰਘ, ਡਾ. ਸੁਖਵਿੰਦਰ ਸਿੰਘ ਬਰਾੜ, ਮੋਹਨਦੀਪ ਸਿੰਘ, ਮਨਜਿੰਦਰ ਸਿੰਘ, ਕੁਲਜਿੰਦਰ ਸਿੰਘ ਬੱਲ ਸਮੇਤ ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …