ਅੰਮ੍ਰਿਤਸਰ, 12 ਅਕਤੂਬਰ (ਦੀਪ ਦਵਿੰਦਰ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ੀ ਅਖਾੜਿਆਂ ਵਿੱਚ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ
ਕਰਨ ਹਿੱਤ ਅੱਜ ਦੇਸ਼ ਭਰ ਵਿੱਚ ਮਨਾਏ ਗਏ “ਸ਼ਹੀਦ ਕਿਸਾਨ ਦਿਵਸ ” ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਹੋਰ ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਿਸਾਨਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ ਗਏ।
ਸਥਾਨਕ ਕੰਪਨੀ ਬਾਗ ਵਿਖੇ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਇਕੱਠ ਵਿੱਚ ਕੇਂਦਰੀ ਸਭਾ ਦੇ ਸਕੱਤਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਮਲਵਿੰਦਰ, ਸਰਬਜੀਤ ਸਿੰਘ ਸੰਧੂ, ਡਾ. ਮੋਹਨ, ਹਰਜੀਤ ਸਿੰਘ ਸੰਧੂ, ਸੁਮੀਤ ਸਿੰਘ, ਮਨਮੋਹਨ ਸਿੰਘ ਢਿੱਲੋਂ ਅਤੇ ਜਗੀਰ ਸਿੰਘ ਸਾਹਿਤਕਾਰਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਲਗਭਗ ਪਿੱਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ 750 ਕਿਸਾਨਾਂ ਦੀ ਜਾਨ ਜਾਂਦੀ ਰਹੀ ਹੈ।ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਤਿੰਨੇ ਕਨੂੰਨ ਅਤੇ ਭਾਜਪਾ ਕਿਸਾਨ ਵਿਰੋਧੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਕਸ਼ੀਲ ਆਗੂ ਅਸ਼ਵਨੀ ਕੁਮਾਰ, ਸ਼ਕਤੀ ਅਤੇ ਕਰਨ ਆਦਿ ਨੇ ਵੀ ਸੰਬੋਧਨ ਕੀਤਾ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media