ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹਾ ਪਸ਼ਾਸਕੀ ਕੰਪਲੈਕਸ ਵਿਚ ਵੇਅਰ ਹਾਊਸ ਵਿਖੇ
ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ (ਵੀ.ਵੀ.ਪੈਟ) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਦਾ ਨਿਰੀਖਣ ਕੀਤਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦਾ ਨਿਰੀਖਣ ਕੀਤਾ।ਉਨ੍ਹਾਂ ਭਾਰਤ ਇਲੈਕਟ੍ਰਿਕ ਲਿਮ. (ਬੀ.ਈ.ਐਲ) ਦੇ ਇੰਜੀਨੀਅਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਹ ਮਸ਼ੀਨਾਂ ਤਿਆਰ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੋਟਿੰਗ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਫ.ਐਲ.ਸੀ ਦੇ ਮੁਕੰਮਲ ਹੋਣ ਦੇ ਦੌਰਾਨ ਸੀ.ਸੀ.ਟੀ.ਵੀ/ਵੀਡਿਓ ਗ੍ਰਾਫੀ ਦੇ ਨਾਲ ਸੁਰੱਖਿਆ ਦੇ ਉਚਿਤ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੂੰ ਚੈਕਿੰਗ ਦੌਰਾਨ ਆਪਣੇ ਪ੍ਰਤੀਨਿਧੀ ਭੇਜਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਸਮੁੱਚੇ ਕਾਰਜ਼ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਮਨਜੀਤ ਕੌਰ ਆਦਿ ਮੌਜ਼ੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media