ਪਠਾਨਕੋਟ, 13 ਅਕਤੂਬਰ – (ਪੰਜਾਬ ਪੋਸਟ ਬਿਊਰੋ) – ਵੇਅਰ ਹਾਊਸ ਕਾਰਪੋਰੇਸਨ ਪੰਜਾਬ ਐਮ.ਡੀ ਜਸ਼ਨਜੀਤ ਸਿੰਘ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਦਾ
ਵਿਸ਼ੇਸ਼ ਦੋਰਾ ਦਾਣਾ ਮੰਡੀਆਂ ਦੀ ਚੈਕਿੰਗ ਕੀਤੀ।ਉਨਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸਬੰਧਤ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਾਬੰਧਾਂ ਦਾ ਜਾਇਜ਼ਾ ਲਿਆ।ਨਿਰਮਲ ਸਿੰਘ ਡੀ.ਐਫ.ਐਸ.ਸੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਬਲਬੀਰ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਨਿਰਮਲ ਸਿੰਘ ਡੀ.ਐਫ.ਐਸ.ਸੀ ਪਠਾਨਕੋਟ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਕਾਲ ਦੇ ਚੱਲਦਿਆਂ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ।ਸਰਕਾਰ ਵਲੋਂ ਕਿਸਾਨਾਂ ਨੂੰ ਨਿਰਧਾਰਤ ਸਮੇਂ ਵਿੱਚ ਹੀ ਅਦਾਇਗੀ ਵੀ ਕੀਤੀ ਜਾ ਰਹੀ ਹੈ।
ਐਮ.ਡੀ ਜਸ਼ਨਜੀਤ ਸਿੰਘ ਵੇਅਰ ਹਾਊਸ ਕਾਰਪੋਰੇਸਨ ਪੰਜਾਬ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਯੋਗ ਢੰਗ ਨਾਲ ਕੀਤੇ ਜਾਣ ਅਤੇ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media