ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ‘ਚ ਪੈਂਦੇ ਪਿੰਡ ਸੁਲਤਾਨ ਵਿੰਡ ਸਥਿਤ ਪੱਤੀ ਬਲੋਲ ਵਿਖੇ ਆਮ ਆਦਮੀ ਪਾਰਟੀ ਵਲੋਂ
ਮੀਟਿੰਗ ਕੀਤੀ ਗਈ।ਲਖਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਹੋਈ ਇਸ ਮੀਟਿੰਗ ਦੋਰਾਨ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਟਿਕਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਨਾਲ ਆਮ ਲੋਕਾਂ ਦਾ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਦਿੱਲੀ ਵਾਂਗ ਪੰਜਾਬ ਵਿਚ ਵੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਬਲਾਕ ਇੰਚਾਰਜ਼ ਬਲਜੀਤ ਸਿੰਘ ਰਿੰਕੂ, ਰਾਜ ਮੋਹਿੰਦਰ ਸਿੰਘ, ਚੰਚਲ ਸਿੰਘ, ਦੇਸਾ ਸਿੰਘ ਸੁਖਵਿੰਦਰ ਸਿੰਘ, ਵੀਰ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media