ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੀਆਂ ਵੱਖ-ਵੱਖ ਸਿਖਿਆ ਸੰਸਥਾਵਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਮਨੋਬਲ ਵਧਾਉਣ ਲਈ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹਿਲਾ ਰਾਸ਼ਟਰ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੇ ਇਹ ਐਵਾਰਡ ਤਕਸੀਮ ਕੀਤੇ।ਵਿਦਿਅਕ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਬਦਲੇ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਤਾਨੀਆ ਭਾਟੀਆ, ਸ਼੍ਰੀਮਤੀ ਸਵਿਤਾ ਤੇ ਸ਼੍ਰੀਮਤੀ ਸੋਨਿਕਾ ਗੋਇਲ ਨੂੰ ਐਫ.ਏ.ਪੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਐਵਾਰਡ ਹਾਸਲ ਕਰਨ ਵਾਲੀਆਂ ਅਧਿਆਪਕਾਵਾਂ ਨੇ ਕਿਹਾ ਕਿ ਇਸ ਸਨਮਾਨ ਵਿੱਚ ਸਕੂਲ ਮੈਨੇਜਮੈਂਟ ਹਰਪਾਲ ਸਿੰਘ ਯੂ.ਕੇ (ਚੇਅਰਮੈਨ ਰਾਸਾ ਯੂ.ਕੇ) ਤੇ ਸਕੂਲ ਟੀਮ ਦਾ ਪੂਰਾ ਸਹਿਯੋਗ ਰਿਹਾ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media