ਨਵਾਂਸ਼ਹਿਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਵਿਭਾਗ
ਦੀ ਟੀਮ ਵਲੋਂ ਹਲਵਾਈ ਦੀਆਂ ਦੁਕਾਨਾਂ ਦੀ ਇੰਸਪੈਕਸ਼ਨ ਕੀਤੀ।
ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਅਤੇ ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ ਵਲੋਂ ਮਠਿਆਈਆਂ ਤਿਆਰ ਕਰਨ ਵਾਲੇ ਸਮਾਨ ਜਿਵੇਂ ਕਿ ਪਨੀਰ, ਖੋਆ, ਦੁੱਧ, ਰੰਗਾਂ, ਵਰਕਾਂ, ਤੇਲਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਰੰਗ ਤੇ ਖੋਏ ਤੋਂ ਤਿਆਰ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ 10 ਦੇ ਸੈਂਪਲ ਭਰ ਕੇ ਪ੍ਰਯੋਗਸ਼ਾਲਾ ਭੇਜੇ ਗਏ।
ਜਿਨ੍ਹਾਂ ਅਦਾਰਿਆਂ ਵਿੱਚ ਸਾਫ-ਸਫਾਈ ਦਾ ਪ੍ਰਬੰਧ ਨਹੀਂ ਸੀ, ਉਨ੍ਹਾਂ ਨੂੰ ਸਧਾਰ ਨੋਟਿਸ ਜਾਰੀ ਕੀਤੇ ਗਏ ਅਤੇ ਅਣਹਾਈਜਿਨਕ ਚਲਾਨ ਕੱਟੇ ਗਏ।ਫੂਡ ਸੇਫਟੀ ਐਕਟ ਦੇ ਮਾਪਦੰਡਾਂ ਅਨੁਸਾਰ ਮਠਿਆਈਆਂ ਤਿਆਰ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ।ਸਹਾਇਕ ਕਮਿਸ਼ਨਰ ਫੂਡ ਨੇ ਕਿਹਾ ਬਿਨਾਂ ਵਜ੍ਹਾ ਕਿਸੇ ਵੀ ਦੁਕਾਨਦਾਰ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।ਜੇਕਰ ਕੋਈ ਮਿਲਾਵਟੀ ਜਾਂ ਘਟੀਆ ਸਮਾਨ ਵੇਚਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫ਼ਸਰਾਂ ਨੇ ਕਿਹਾ ਕਿ ਆਉਂਦੇ ਦਿਨਾਂ ‘ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਾਫ-ਸੁੱਥਰੀਆਂ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media