ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ
ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਵਿੱਚ ਸਮਾਜਿਕ ਮਸਲਿਆਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਰੈਡ ਰਿਬਨ ਕਲਬ ਦੇ ਨੋਡਲ ਅਫਸਰ ਡਾ. ਭੁਪਿੰਦਰ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਏਡਜ਼, ਕੈਂਸਰ, ਖੂੁਨ ਦਾਨ, ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿੱਦਿਅਕ ਸੰਸਥਾਵਾਂ ਵਿਚ ਰੈਡ ਰਿਬਨ ਕਲਬ ਸਥਾਪਤ ਕੀਤੇ ਗਏ ਹਨ ਜਿੰਨਾਂ ਰਾਹੀਂ ਨੌਜਵਾਨਾਂ ਵਿੱਚ ਉਪਰੋਕਤ ਮਸਲਿਆਂ ਪ੍ਰਤੀ ਸਮਾਜਕ ਚੇਤਨਾ ਪੈਦਾ ਕੀਤੀ ਜਾਂਦੀ ਹੈ।
ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵੀਹ ਦੇ ਕਰੀਬ ਕਾਲਜਾਂ ਦੇ ਰੈਡ ਰਿਬਨ ਕਲੱਬਾਂ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੇ ਮੁੱਖ ਮਹਿਮਾਨ ਸਥਾਨਮਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਸਨ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਮੋਹਨ, ਸਾਬਕਾ ਪ੍ਰੋਫੈਸਰ ਅਤੇ ਮੁਖੀ ਕਮਿਊਨਟੀ ਮੈਡੀਸਨ ਵਿਭਾਗ, ਮੈਡੀਕਲ ਕਾਲਜ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।ਡਾ. ਮੋਹਨ ਨੇ ਨੌਜਵਾਨਾਂ ਨੂੰ ਬੋਦੀਆਂ ਹੋ ਚੁੱਕੀਆਂ ਸਮਾਜਿਕ ਕਦਰਾਂ ਕੀਮਤਾਂ ਦਾ ਵਿਗਿਆਨਕ ਸੋਚ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ।
ਰੈਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਪੋਸਟਰ ਮੁਕਾਬਲਿਆਂ ਵਿੱਚ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ, ਦਿਲਪ੍ਰੀਤ ਸਿੰਘ ਖ਼ਾਲਸਾ ਕਾਲਜ ਅੰਮ੍ਰਿਤਸਰ, ਸੰਚਿਤਾ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਅਤੇ ਆਂਚਲ ਸ਼ਰਮਾ ਫੋਰ ਐਸ ਕਾਲਜ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ।ਸਲੋਗਨ ਰਾਈਟਿੰਗ ਵਿੱਚ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਕ੍ਰਮਵਾਰ ਨਿਸ਼ਚੈ ਅਰੋੜਾ ਹਿੰਦੂ ਕਾਲਜ, ਭਵਨਪ੍ਰੀਤ ਕੌਰ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਕੋਮਲਪ੍ਰੀਤ ਕੌਰ ਖ਼ਾਲਸਾ ਕਾਲਜ ਫਾਰ ਵੁਮੈਨ ਨੇ ਪ੍ਰਾਪਤ ਕੀਤਾ।ਸਭ ਤੋਂ ਰੌਚਕ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਦੀ ਟੀਮ ਨੇ ਪ੍ਰਾਪਤ ਕੀਤਾ, ਜਦਕਿ ਦੂਸਰੇ ਸਥਾਨ ‘ਤੇ ਖਾਲਸਾ ਕਾਲਜ ਆਫ ਐਜੂਕੇਸ਼ਨ ਅੰਮ੍ਰਿਤਸਰ ਦੀ ਟੀਮ ਅਤੇ ਤੀਸਰੇ ਸਥਾਨ ਤੇ ਹਿੰਦੂ ਕਾਲਜ ਅਤੇ ਖ਼ਾਲਸਾ ਕਾਲਜ ਦੀ ਟੀਮ ਸਾਂਝੇ ਤੌਰ ‘ਤੇ ਜੇਤੂ ਰਹੀ।ਕੁਇਜ਼ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ ਕ੍ਰਮਵਾਰ 6 ਹਜ਼ਾਰ, 4 ਹਜ਼ਾਰ ਅਤੇ 2 ਹਜ਼ਾਰ ਦੇ ਨਕਦ ਇਨਾਮ ਅਤੇ ਸਰਟੀਫੀਕੇਟ ਤਕਸੀਮ ਕੀਤੇ ਗਏ।ਕੁਇਜ਼ ਮੁਕਾਬਲਿਆਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਵਿਚ ਪ੍ਰੋਫੈਸਰ ਸਾਵੰਤ ਸਿੰਘ ਦਾ ਯੋਗਦਨ ਅਹਿਮ ਰਿਹਾ ।
ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਰਵੀਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ਦੇ ਦੌਰ ਵਿਚ ਆਪਣੇ ਰਿਸ਼ਤਿਆਂ ਦੀ ਕਦਰ ਕਰਨੀ ਨਾ ਭੁੱਲਣ।ਮਲਕੀਅਤ ਸਿੰਘ ਮਾਨ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਵੱਖ ਵੱਖ ਕਾਲਜਓ ਦੇ ਰੈਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਮਾਜ ਵਿਚ ਚੰਗੀਆਂ ਤਬਦੀਲੀਆਂ ਨੌਜਵਾਨਾਂ ਕਰਕੇ ਹੀ ਵਾਪਰਦੀਆਂ ਹਨ ਅਤੇ ਨੋਡਲ ਅਫਸਰ ਇਸ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ, ਡਾ. ਹੀਰਾ ਸਿੰਘ, ਡਾ. ਸੁਰਜੀਤ ਕੌਰ, ਡਾ. ਹਰਮਨਜੀਤ ਕੌਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਦਿਆ ਸਿੰਘ, ਪ੍ਰੋ.ਰਜਨੀਸ਼ ਕੌਰ ਅਤੇ ਪ੍ਰੋ. ਚਿਰਜੀਵਨ ਕੌਰ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media