Thursday, March 26, 2026

ਡੀ.ਏ.ਵੀ ਪਬਲਿਕ ਸਕੂਲ ਨੇ ਦੁਸਹਿਰਾ ਤੇ ਡਾ. ਏ.ਪੀ.ਜੇ.ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਦਾ ਜਨਮ ਦਿਨ ਅਤੇ ਦੁਸਹਿਰੇ ਦਾ ਸ਼ਰਧਾ ਭਾਵ ਨਾਲ ਮਨਾਇਆ ਗਿਆ।ਬੁਰਾਈ ਉਪਰ ਸੱਚਾਈ ਦੀ ਜਿੱਤ ਨੂੰ ਵਿਦਿਆਰਥੀਆਂ ਨੇ ਬੜੇ ਸੋਹਣੇ ਢੰਗ ਨਾਲ ਨਾਟਕੀ ਰੂਪ ਵਿੱਚ ਪੇਸ਼ ਕੀਤਾ।ਵਿਦਿਆਰਥੀਆਂ ਨੇ ਰਾਵਣ ਦੇ ਨਕਾਰਾਤਮਕ ਪੱਖ ਅਤੇ ਰਾਮ ਜੀ ਦੇ ਸਕਾਰਾਤਮਕ ਪੱਖ `ਤੇ ਚਾਨਣਾ ਪਾਇਆ।ਮਹਾਨ ਸਾਇੰਸਦਾਨ ਅਤੇ ਸ਼ਾਂਤੀ ਦੇ ਮਸੀਹਾ ਡਾਕਟਰ ਅਬਦੁਲ ਕਲਾਮ ਦੇ ਜੀਵਨ ਅਤੇ ਸਿੱਖਿਆਵਾਂ ਉਪਰ ਵੀ ਰੌਸ਼ਨੀ ਪਾਈ ਗਈ ।
              ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਅੰਦਰਲੇ ਨਕਾਰਾਤਮਕ ਸੋਚ ਵਾਲੇ ਰਾਵਣ ਨੂੰ ਮਾਰਨ ਦੀ ਲੋੜ ਹੈ।ਉਨ੍ਹਾਂ ਨੇ ਭਾਰਤ ਦੇ ਪੁੱਤਰ ਡਾ. ਅਬਦੁਲ ਕਲਾਮ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ।
                ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀਆਂ ਨੂੰ ਸੁਨੇਹਾ ਭੇਜਦੇ ਹੋਏ ਕਿਹਾ ਕਿ ਡਾ. ਕਲਾਮ ਦਾ ਜੀਵਨ ਇੱਕ ਚਾਨਣ ਮੁਨਾਰਾ ਹੈ।ਜਿਸ ਤੋਂ ਉਹ ਗਿਆਨ ਦੀ ਰੌਸ਼ਨੀ ਲੈ ਸਕਦੇ ਹਨ ਅਤੇ ਦੁਸਹਿਰਾ ਸਾਨੂੰ ਬੁਰਾਈ ਤੋਂ ਦੂਰ ਅਤੇ ਚੰਗਿਆਈ ਵੱਲ ਕਦਮ ਵਧਾਉਣ ਦੀ ਸਿੱਖਿਆ ਦਿੰਦਾ ਹੈ ।
              ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਏ.ਪੀ.ਜੇ.ਅਬਦੁਲ ਕਲਾਮ ਦੇ ਵਚਨ ਦੁਹਰਾਏ ਕਿ ਜੇਕਰ ਤੁਸੀਂ ਆਪਣੀ ਡਿਊਟੀ ਇਮਾਨਦਾਰੀ ਨਾਲ ਕਰੋਗੇ ਤਾਂ ਤੁਹਾਨੂੰ ਕਿਸੇ ਅੱਗੇ ਝੁਕਣ ਦੀ ਲੋੜ ਨਹੀਂ ਹੈ।ਉਨ੍ਹਾਂ ਨੇ ਡਾ. ਕਲਾਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਕੇ ਚੰਗਿਆਈਆਂ ਨੂੰ ਉਭਾਰਨ ਦੀ ਲੋੜ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …