Thursday, August 6, 2026

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਨੇ ਚੈਕਿੰਗ ਵਧਾਈ

ਸਹਾਇਕ ਕਮਿਸ਼ਨਰ ਫੂਡ ਅਤੇ ਡਰੱਗ ਨੇ ਖੋਏ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੇ ਭਰੇ ਨਮੂਨੇ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਕਪੂਰਥਲਾ ਵਲੋਂ ਸਹਾਇਕ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਸਟਰੇਸ਼ਨ ਕਪੂਰਥਲਾ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀ ਆਦਿ ਦੀ ਜਾਂਚ ਤੇਜ਼ ਕੀਤੀ ਗਈ ਹੈ।
ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠਲੀ ਟੀਮ ਵਿਚ ਸ਼ਾਮਲ ਭੋਜਨ ਸੁਰੱਖਿਆ ਅਫਸਰ ਮੁਕਲ ਗਿੱਲ ਤੇ ਹੋਰ ਅਧਿਕਾਰੀਆਂ ਵਲੋਂ ਵੱਖ-ਵੱਖ ਦੁਕਾਨਾਂ ‘ਤੇ ਬਰਫੀ, ਰਸਗੁੱਲੇ, ਗੁਲਾਬ ਜਾਮੁਨ ਅਤੇ ਲੱਡੂਆਂ ਆਦਿ ਦੇ 4 ਨਮੂਨੇ ਇਕੱਤਰ ਕਰਕੇ ਖਰੜ ਸਥਿਤ ਸਟੇਟ ਫੂਡ ਲੈਬੋਰਟਰੀ ਵਿੱਚ ਭੇਜੇ ਗਏ ਹਨ।
ਸਹਾਇਕ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਮਿਠਾਈਆਂ ਅਤੇ ਦੁੱਧ ਤੋਂ ਬਣੇ ਹੋਰ ਪਦਾਰਥਾਂ ਨੂੰ ਢੁੱਕਵੇਂ ਤਾਪਮਾਨ ਵਿੱਚ ਹੀ ਰੱਖਿਆ ਜਾਵੇ ਅਤੇ ਮਿਠਾਈ ਬਣਾਉਣ ਲਈ ਖੋਆ ਆਪਣੀਆਂ ਦੁਕਾਨਾਂ ‘ਚ ਹੀ ਤਿਆਰ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਖੋਏ ਹੀ ਰੋਕਥਾਮ ਲਈ ਵਿਸ਼ੇਸ਼ ਟੀਮਾਂ ਬਣਾ ਕੇ ਰੇਲਵੇ ਸਟੇਸ਼ਨਾਂ ਤੇ ਨਿਗਰਾਨੀ ਵਧਾਈ ਜਾ ਰਹੀ ਹੈ ਤਾਂ ਜੋ ਘਟੀਆ ਗੁਣਵੱਤਾ ਵਾਲਾ ਖੋਆ ਆਉਣ ਤੋਂ ਰੋਕਿਆ ਜਾ ਸਕੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …