Thursday, March 19, 2026

ਰਣਜੀਤ ਐਵਨਿਊ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਅਨਿਲ ਜੋਸ਼ੀ ਤੇ ਸੁਖਬੀਰ ਬਾਦਲ ਨੇ ਅਗਨ ਭੇਟ ਕੀਤੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁੱਤਲੇ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵਨਿਊ ਵਿਖੇ ਅੰਮ੍ਰਿਤਸਰ ਹਲਕਾ ਉਤਰੀ ਦੁਸਹਿਰਾ ਕਮੇਟੀ ਵਲੋਂ ਹਾਲ ਹੀ ਵਿੱਚ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਦੀ ਅਗਵਾਈ ਵਿੱਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ; ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕ ਉਪ ਮੁੱਖ ਮੰਤਰੀ ਬਤੌਰ ਮੁੱਖ ਮਹਿਮਾਨ ਅਤੇ ਸਾਬਕਾ ਮੰਤਰੀ ਤੇ ਮੌਜ਼ੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸੰਤਾਂ ਮਹਾਪੁਰਸ਼ਾਂ ਤੇ ਵੱਡੀ ਗਿਣਤੀ ‘ਚ ਸ਼ਹਿਰੀਆਂ ਦੀ ਹਾਜ਼ਰੀ ‘ਚ ਸ਼ੁਖਬੀਰ ਸਿੰਘ ਬਾਦਲ ਅਤੇ ਅਨਿਲ ਜੋਸ਼ੀ ਨੇ ਬਟਨ ਦਬਾਅ ਕੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁੱਤਲਿਆਂ ਨੂੰ ਅਗਨ ਭੇਟ ਕੀਤਾ ਗਿਆ।ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜ ਸਾਲ ਮੰਤਰੀ ਹੁੰਦਿਆਂ ਚਰਨਜੀਤ ਸਿੰਘ ਚੰਨੀ ਨੇ ਕੁੱਝ ਨਹੀਂ ਕੀਤਾ ਤਾਂ ਹੁਣ ਮੁੱਖ ਮੰਤਰੀ ਵਜੋਂ ਉਨਾਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ।ਅਨਿਲ ਜੋਸ਼ੀ ਨੇ ਕਿਹਾ ਕਿ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਰਟੀ ਹਾਈ ਕਮਾਂਡ ਤੋਂ ਨਰਾਜ਼ ਚੱਲ ਰਹੇ ਹਨ।
                   ਇਸ ਮੌਕੇ ਭਾਈ ਮਨਜੀਤ ਸਿੰਘ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਡਾ. ਦਲਬੀਰ ਸਿੰਘ ਵੇਰਕਾ, ਕੌਂਸਲਰ ਅਮਨ ਐਰੀ, ਮਹੰਤ ਸੁਖਦੇਵਾ ਨੰਦ, ਮਹੰਤ ਸਵਰਨਾ ਪ੍ਰਸਾਦ, ਮਹੰਤ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਵਡਾਲੀ ਤੋਂ ਇਲਾਵਾ ਕਈ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …