ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ
ਸਿੰਘ ਸਮਾਓਂ ਦੀ ਅਗਵਾਈ ਹੇਠ ਕੀਤੀ ਗਈ।ਸਕੱਤਰ ਸਮਾਓਂ ਨੇ ਦੱਸਿਆ ਕਿ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀ ਵਿਖੇ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖਰੀਦ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਪੇਸ਼ ਨਾ ਆਵੇ।ਖੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਅੱਜ ਇਥੋਂ ਪਨਗ੍ਰੇਨ ਵਲੋਂ 10 ਕੁਇੰਟਲ ਝੋਨੇ ਦੀ ਫ਼ਸਲ ਖ਼ਰੀਦੀ ਗਈ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਮੁਲਾਜ਼ਮ ਭੀਮ ਸਿੰਘ ਤੇ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media