ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ’ਤੇ ਬੀਤੇ ਕੱਲ੍ਹ ਵਾਪਰੀ ਘਟਨਾ ਨੂੰ ਦੁੱਖਦਾਈ ਕਰਾਰ
ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੰਜ਼ੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ।ਉਨ੍ਹਾਂ ਕਿਹਾ ਕਿ ਕੁੱਝ ਲੋਕ ਜਾਣਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਇਸੇ ਦਾ ਨਤੀਜਾ ਹੈ ਕਿ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਵਿਖੇ 10 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਕਿਸਾਨਾਂ ਦਾ ਮਸਲਾ ਸਰਕਾਰ ਹੱਲ ਨਹੀਂ ਕਰ ਰਹੀ। ਦੂਸਰੇ ਪਾਸੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਚਿੰਤਾਜਨਕ ਹਨ। ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਦੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਹ ਵੀ ਸਾਫ਼ ਹੋਣਾ ਚਾਹੀਦਾ ਹੈ ਕਿ ਕਿਹੜੀਆਂ ਸ਼ਕਤੀਆਂ ਜਾਣਬੁੱਝ ਕੇ ਸਿੱਖਾਂ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੀਆਂ ਹਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media