ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ
ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media