‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਵੱਲੋਂ ਕ੍ਰੈਡਿਟ ਆਊਟਰੀਚ ਪ੍ਰੋਗਰਾਮ
ਨਵਾਂਸ਼ਹਿਰ, 17 ਅਕਤੂਬਰ (ਪੰਜੲਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਵੱਲੋਂ ਮੁੱਖ ਬਰਾਂਚ ਰਾਹੋਂ ਵਿਖੇ
ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਵੱਡੀ ਗਿਣਤੀ ਵਿੱਚ ਹਾਜ਼ਰ ਬੈਂਕ ਦੇ ਗਾਹਕਾਂ ਅਤੇ ਹੋਰਨਾਂ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ) ਰਮੇਸ਼ ਕੁਮਾਰ ਸ਼ਰਮਾ ਨੇ ਇਸ ਪ੍ਰੋਗਰਾਮ ਤਹਿਤ ਕਰਜ਼ ਪ੍ਰ੍ਰਕਿਰਿਆ ਨੂੰ ਸੁਖ਼ਾਲਾ ਕਰਦਿਆਂ ਬੈਂਕਾਂ ਵੱਲੋਂ ਲੋਕਾਂ ਨੂੰ ਕਰਜ਼ ਮੁਹੱਈਆ ਕਰਵਾਉਣ ਲਈ ਘਰ-ਘਰ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਜਿਥੇ ਮੁਲਕ ਦੀ ਆਰਥਿਕਤਾ ਨੂੰ ਵੱਡਾ ਧੱਕਾ ਲੱਗਾ ਹੈ, ਉਥੇ ਆਮ ਲੋਕਾਂ ਦੀ ਆਰਥਿਕ ਹਾਲਤ ਵੀ ਕਮਜ਼ੋਰ ਹੋਈ ਹੈ।ਇਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਤਾਂ ਜੋ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਚੁੱਕਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਤਹਿਤ ਪੂਰਾ ਇਕ ਮਹੀਨਾ ਬੈਂਕਾਂ ਵੱਲੋਂ ਮੁਹਿੰਮ ਚਲਾਈ ਗਈ ਹੈ, ਜਿਸ ਦਾ ਮਕਸਦ ਲੋਕਾਂ ਨੂੰ ਵੱਖ-ਵੱਖ ਕਰਜ਼ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਦਾ ਲਾਭ ਦਿਵਾਉਣਾ ਹੈ।ਉਨ੍ਹਾਂ ਬੈਂਕਾਂ ਵੱਲੋਂ ਵੱਖ-ਵੱਖ ਕਰਜ਼ ਸਕੀਮਾਂ ਤਹਿਤ ਮੁਹੱਈਆ ਕਰਵਾਏ ਜਾਣ ਵਾਲੀਆਂ ਕਰਜ਼ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਰਜ਼ਿਆਂ ਸਬੰਧੀ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਬੈਂਕ ਅਧਿਕਾਰੀਆਂ ਤੋਂ ਇਲਾਵਾ ਬੈਂਕ ਦਾ ਸਟਾਫ ਅਤੇ ਗਾਹਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Punjab Post Daily Online Newspaper & Print Media