Saturday, April 4, 2026

ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ

ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ ਹੋਈ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 43601 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 27852 ਮੀਟ੍ਰਿਕ ਟਨ, ਪਨਸਪ ਵੱਲੋਂ 30325 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 8008 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 3005 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 337 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 183 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …