ਕਿਹਾ, ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਪੰਜਾਬ ਦੌਰੇ
ਦੌਰਾਨ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨਾਂ ਭਗਵਾਨ ਵਾਲਮੀਕ ਜੀ ਦਾ ਆਸ਼ਰੀਵਾਦ ਲਿਆ।
ਸ਼ਨੀਵਾਰ ਸਵੇਰੇ ਮੁਨੀਸ਼ ਸਿਸੌਦੀਆ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ ਸਨ।‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰੱਸਟ, ਸਾਬਕਾ ਡੀ.ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਸੂਬਾ ਸੰਯੁਕਤ ਸਕੱਤਰ ਅਸ਼ੋਕ ਤਲਵਾੜ, ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਜੀਵਨਜੋਤ ਕੌਰ ਅਤੇ ਹੋਰ ਸਥਾਨਕ ਆਗੂਆਂ ਵਲੋਂ ਸਿਸੋਦੀਆ ਦਾ ਅੰਮ੍ਰਿਤਸਰ ਏਅਰਪੋਰਟ ’ਤੇ ਸਵਾਗਤ ਕੀਤਾ ਗਿਆ, ਜਿਥੋਂ ਉਹ ਰਾਮ ਤੀਰਥ ਧਾਮ ਪੁੱਜੇ।
ਰਾਮ ਤੀਰਥ ਧਾਮ ਪਹੁੰਚ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਨੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ।ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਸਨ, ਜਿਨਾਂ ਤ੍ਰੇਤਾ ਦੇ ਅਵਤਾਰ ਰਾਮ ਚੰਦਰ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਕਲਮਬੰਧ ਕੀਤਾ ਹੈ।
ਇਸ ਮੌਕੇ ਘੱਟਗਿਣਤੀ ਵਿੰਗ ਦੇ ਸੂਬਾ ਪ੍ਰਧਾਨ ਪਦਮ ਐਂਟੋਨੀ, ਇੰਚਾਰਜ਼ ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਸੂਬਾ ਸੰਯੁਕਤ ਸਕੱਤਰ ਬਲਜੀਤ ਸਿੰਘ ਖਹਿਰਾ, ਇੰਚਾਰਜ਼ ਲੋਕ ਸਭਾ ਹਲਕਾ ਅੰਮ੍ਰਿਤਸਰ ਇਕਬਾਲ ਸਿੰਘ ਭੁੱਲਰ, ਸੰਯੁਕਤ ਸਕੱਤਰ ਐਕਸ ਸਰਵਿਸਮੈਨ ਵਿੰਗ ਰਾਕੇਸ਼ ਕੁਮਾਰ ਸਾਬਕਾ ਏ.ਡੀ.ਸੀ, ਜ਼ਿਲਾ ਸਕੱਤਰ ਪ੍ਰਭਬੀਰ ਬਰਾੜ, ਡਾ. ਇੰਦਰਪਾਲ, ਓਮ ਪ੍ਰਕਾਸ਼ ਗੱਬਰ, ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ, ਮਨਦੀਪ ਸਿੰਘ ਮੋਂਗਾ, ਦਲਬੀਰ ਸਿੰਘ ਟੋਂਗ, ਸੁਰਜੀਤ ਸਿੰਘ ਕੰਗ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।
Punjab Post Daily Online Newspaper & Print Media