ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਭਾਜਪਾ ਆਗੂਆਂ ਦੇ ਪੁਤਲੇ ਫੂਕਣ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ
ਵਲੋਂ ਨੇੜਲੇ ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ, ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ।ਇਸ ਪੁਤਲੇ ਨੂੰ ਅੱਗ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਤਕੀਪੁਰ ਅਤੇ ਫਰੀਡਮ ਫਾਈਟਰ ਐਸੋਸੀਏਸ਼ਨ ਆਗੂ ਸ਼ਮਿੰਦਰ ਕੌਰ ਗਿੱਲ ਅਤੇ ਬਾਕੀ ਬੀਬੀਆਂ ਨੇ ਦਿਖਾਈ ।
ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ।ਇਸੇ ਤਰ੍ਹਾਂ ਮੋਦੀ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰਹੇਗਾ।ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਕਾਰਵਾਈ ਕਰਨ ਦੇ ਬੀ.ਐਸ.ਐਫ ਨੂੰ ਦਿੱਤੇ ਅਧਿਕਾਰਾਂ ਦੀ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਅਧਿਕਾਰਾਂ ‘ਤੇ ਡਾਕਾ ਕਰਾਰ ਦਿੱਤਾ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵੰਤ ਸਿੰਘ ਦੁੱਲਟ, ਅਵਤਾਰ ਸਿੰਘ ਸਾਹੋਕੇ, ਸੋਹਣ ਸਿੰਘ ਫੌਜੀ, ਰਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਢੱਡਰੀਆਂ ਨੇ ਸੰਬੋਧਨ ਕੀਤਾ।ਇਸ ਮੌਕੇ ਬਲਵਿੰਦਰ ਸਿੰਘ ਢੱਡਰੀਆਂ, ਸਾਹਬ ਸਿੰਘ, ਰਵਿੰਦਰ ਸਿੰਘ ਤਕੀਪੁਰ, ਅੰਗਰੇਜ਼ ਸਿੰਘ ਅਤੇ ਬਲਿਹਾਰ ਸਿੰਘ ਰੱਤੋਕੇ ਸਮੇਤ ਵੱਡੀ ਗਿਣਤੀ ‘ਚ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media