ਸ਼ੇਖੂਪੁਰ ਵਿਖੇ ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਵਿਚ ਕੀਤੀ ਸ਼ਿਰਕਤ
ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਗਵਾਨ ਵਾਲਮੀਕਿ
ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣ।
ਅੱਜ ਇਥੇ ਸ਼ੇਖੂਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦਿਆਂ ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਸੱਚਾਈ ਦਾ ਸਾਥ ਦੇਣ ਤੇ ਅਨਿਆਂ ਵਿਰੁੱਧ ਸੰਘਰਸ਼ ਦੇ ਸੰਦੇਸ਼ ਅਨੁਸਾਰ ਵਰਤਮਾਨ ਸਮੇਂ ਦੀਆਂ ਸਮਾਜਿਕ ਬੁਰਾਈਆਂ ਵਿਰੁੱਧ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ ।
ਉਨ੍ਹਾਂ ਕੁੱਲ ਲੋਕਾਈ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਪੰਜਾਬ ਤੇ ਪੰਜਾਬ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸੀਨੀਅਰ ਕੌਂਸਲਰ ਨਰਿੰਦਰ ਮਨਸੂ, ਕੌਂਸਲਰ ਹੈਪੀ ਅਰੋੜਾ ਤੇ ਹੋਰਨਾਂ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।ਉਨ੍ਹਾਂ ਸਥਾਨਕ ਮਾਤਾ ਭਦਰਕਾਲੀ ਮੰਦਿਰ ਵਿਖੇ ਵੀ ਦਰਸ਼ਨ ਕੀਤੇ ਤੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ।
Punjab Post Daily Online Newspaper & Print Media