Monday, March 30, 2026

ਨਹਿਰੂ ਯੁਵਾ ਕੇਂਦਰ ਅਤੇ ਹਿੰਦੂ ਕੰਨਿਆ ਕਾਲਜ਼ ਨੇ ਚਲਾਇਆ ਸਫਾਈ ਅਭਿਆਨ

ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਸ਼ਾਲਾਮਾਰ ਬਾਗ ਕਪੂਰਥਲਾ ਵਿਖੇ ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਸ੍ਰੀਮਤੀ ਦੀਪਮਾਲਾ ਠਾਕੁਰ ਅਤੇ ਪ੍ਰਿੰਸੀਪਲ ਹਿੰਦੂ ਕੰਨਿਆ ਕਾਲਜ ਕਪੂਰਥਲਾ ਡਾ. ਅਰਚਨਾ ਗਰਗ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਚਲਾਇਆ ਗਿਆ।ਜਿਸ ਵਿੱਚ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਾਰੇ ਵਲੰਟੀਅਰਾਂ ਸਮੇਤ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਅਮਨ ਜਯੋਤੀ ਅਤੇ ਸ੍ਰੀਮਤੀ ਸੁਮਿਤ ਦਾਸ ਨੇ ਆਪਣੇ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਦੀ ਅਗਵਾਈ ਕਰਦਿਆਂ ਇਸ ਸਫਾਈ ਮੁਹਿੰਮ ਵਿਚ ਹਿੱਸਾ ਲਿਆ।
              ਇਸ ਦੌਰਾਨ ਐਗਜ਼ੀਕਿਊਟਿਵ ਅਫਸਰ ਮਿਉਂਸਿਪਲ ਕਮੇਟੀ ਕਪੂਰਥਲਾ ਬ੍ਰਿਜ ਮੋਹਨ ਅਤੇ ਸੀਨੀਅਰ ਡਿਪਟੀ ਮੇਅਰ ਮਿਉਂਸਪਲ ਕਾਰਪੋਰੇਸ਼ਨ ਕਪੂਰਥਲਾ ਰਾਹੁਲ ਕੁਮਾਰ ਨੇ ਵੀ ਐਨ.ਐਸ.ਐਸ ਵਲੰਟੀਅਰਾਂ ਨੂੰ ਆਲੇ ਦੁਆਲੇ ਦੀ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਦੱਸਿਆ।
ਇਸ ਸਫਾਈ ਅਭਿਆਨ ਦੇ ਦੌਰਾਨ ਕਪੂਰਥਲਾ ਦੇ ਸ਼ਾਲਾਮਾਰ ਬਾਗ਼ ਵਿਚੋਂ 11 ਬੈਗ ਪਲਾਸਟਿਕ ਕਚਰਾ ਇਕੱਠਾ ਕੀਤਾ ਗਿਆ ਜੋ ਮੁਹਿੰਮ ਦੇ ਅੰਤ ਵਿੱਚ ਮਿਉਂਸਿਪਲ ਕਾਰਪੋਰੇਸ਼ਨ ਕਪੂਰਥਲਾ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ। ਇਸ ਦੌਰਾਨ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਬਾਰੇ ਦੱਸਿਆ ਅਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
                  ਇਸ ਮੌਕੇ ਨਹਿਰੂ ਯੁਵਾ ਕੇਂਦਰ ਸੰਗਠਨ ਕਪੂਰਥਲਾ ਦੇ ਵਲੰਟੀਅਰ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਲਵ ਕੁਮਾਰ, ਬੁਵਨ ਜੋਸ਼ੀ ਸਿਮਰਨਜੀਤ ਕੌਰ, ਗੁਰਸੇਵਕ ਸਿੰਘ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …