ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਦਾਖਲਾ ਸੈਸ਼ਨ 2020 ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ
ਲਈ ਅੱਠਵੀਂ, 10 ਵੀਂ ਪਾਸ ਲੜਕੇ ਅਤੇ ਲੜਕੀਆਂ ਲਈ 31/10/2021 ਤੱਕ ਵੱਖ-ਵੱਖ ਟਰੇਡਾਂ ਜਿਵੇਂ ਕਿ ਵੈਲਡਰ, ਕਾਰਪੈਂਟਰ, ਟਰਨਰ (ਰੈਗੁਲਰ ਅਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਲਈ ਦਾਖਲਾ ਕੀਤਾ ਜਾਣਾ ਹੈ।
ਸ਼ਕਤੀ ਸਿੰਘ, ਪ੍ਰਿੰਸੀਪਲ ਨੇ ਦੱਸਿਆ ਕਿ ਇਹ ਦਾਖਲਾ ਮੈਰਿਟ ਦੇ ਅਧਾਰ ‘ਤੇ ਕੀਤਾ ਜਾਣਾ ਹੈ। ਚਾਹਵਾਨ ਲੜਕੇ ਅਤੇ ਲੜਕੀਆਂ ਆਪਣੇ ਅਸਲ ਸਰਟੀਫਿਕੇਟਾਂ ਸਮੇਤ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਸੰਸਥਾ ਵਿੱਚ ਚੱਲ ਰਹੀਆਂ ਟਰੇਡਾਂ ‘ਚ ਦਾਖਲਾ ਲੈ ਸਕਦੇ ਹਨ। ਦਾਖਲਾ ਹੋਏ ਸਿਖਿਆਰਥੀ ਬੱਸ ਪਾਸ ਦੀ ਸਹੂਲਤ ਅਤੇ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਲੈ ਸਕਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media