ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ (ਸਥਾਨਕ) ਦੇ ਦਿਸ਼ਾਂ ਨਿਰਦੇਸ਼ਾਂ ਹੇਠ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਕਸੀਡੈਂਟ ਕੇਸਾਂ, ਪੋਕਸੋ ਐਕਟ ਅਤੇ ਬਲਾਤਕਾਰ ਪੀੜਿਤ ਕੇਸਾਂ, ਐਸਿਡ ਅਟੈਕ ਦੇ ਪ੍ਰਭਾਵਿਤ ਕੇਸਾਂ ‘ਚ ਪੀੜ੍ਹਤਾਂ ਨੂੰ ਢੁੱਕਵਾਂ ਮੁਆਵਜ਼ਾ ਦੁਆਉਣ ਲਈ ਆਮ ਪਬਲਿਕ ਨੂੰ ਜਾਗਰੂਕ ਕਰਨ ਹਿੱਤ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਦੀ ਜਾਣਕਾਰੀ ਦੇਣ ਲਈ ਜਿਲ੍ਹਾ ਸਾਂਝ ਕੇਂਦਰ ਵਲੋ ਇੰਚਾਰਜ਼ ਜਿਲ੍ਹਾ ਟਰੈਫਿਕ ਐਜੂਕੇਸ਼ਨ ਸੈਲ ਨਾਲ ਮਿਲ ਕੇ ਦੁਆਬਾ ਮਾਡਲ ਸਕੂਲ ਸਾਹਲੋ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।
ਹੁਸਨ ਲਾਲ ਏ.ਐਸ.ਆਈ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਸ਼ਹੀਦ ਭਗਤ ਸਿੰਘ ਨਗਰ ਅਤੇ ਕੁਲਦੀਪ ਰਾਜ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਵਲੋ ਹਾਜਰੀਨ ਸਕੂਲ ਸਟਾਫ ਅਤੇ ਬੱਚਿਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਮ ਪਬਲਿਕ/ ਗਰੀਬਾਂ ਅਤੇ ਹੋਰ ਕੇਸਾਂ ਦੇ ਪ੍ਰਭਾਵਿਤਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਅਤੇ ਸਰਕਾਰ ਵਲੋ ਦਿੱਤੇ ਜਾਂਦੇ ਢੁੱਕਵੇ ਮੁਆਵਜ਼ੇ ਬਾਰੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਰੋਜ਼ਾਨਾ ਵਧ ਰਹੀ ਟਰੈਫਿਕ ਕਰਕੇ ਦੋ ਪਹੀਆਂ ਵਾਹਨ ਚਲਾਉਣ ਸਮੇਂ ਹੈਲਮੇਟ ਜਰੂਰ ਪਹਿਨਣ ਬਾਰੇ ਦੱਸਿਆ ਗਿਆ ਤਾਂ ਜੋ ਐਕਸੀਡੈਂਟਾਂ ਸਮੇਂ ਵਡਮੁਲੀਆਂ ਜਿੰਦਗੀਆਂ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ। ਸਾਡਾ ਵੀ ਇਹ ਮੁੱਢਲਾ ਫਰਜ ਬਣਦਾ ਹੈ ਕਿ ਅਗਰ ਕੋਈ ਨਜ਼ਦੀਕੀ ਜਾਂ ਗੁਆਂਢੀ ਇਸ ਮਾੜੀ ਆਦਤ ਦਾ ਸ਼ਿਕਾਰ ਹੋ ਗਿਆ ਹੋਵੇ ਤਾਂ ਉਸ ਬਾਰੇ ਮਹਿਕਮਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਉਸ ਦੀ ਨਰਕ ਭਰੀ ਜਿੰਦਗੀ ਵਿੱਚ ਦੁਬਾਰਾ ਖੁਸ਼ਹਾਲੀ ਲਿਆਂਦੀ ਜਾ ਸਕੇ।ਕੁਲਦੀਪ ਰਾਜ ਜਿਲਾ ਸਾਂਝ ਕੇਂਦਰ ਦੇ ਇੰਚਾਰਜ਼ ਨੇ ਨਸ਼ਾ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਦੇ ਟੋਲ ਫ੍ਰੀ ਨੰਬਰਾਂ 112, 83608-33805 ‘ਤੇ ਦੇਣ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ।
ਇਸ ਮੋਕੇ ਮਨਦੀਪ ਸਿੰਘ ਪ੍ਰਿੰਸੀਪਲ, ਸੁਰਿੰਦਰ ਸਿੰਘ ਭੱਟੀ, ਸੰਦੀਪ ਕੁਮਾਰ, ਪਰਮਜੀਤ ਸਿੰਘ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media