ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ
ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਮੌਕੇ ਆਯੋਜਿਤ ਵੱਖ-ਵੱਖ ਧਾਰਮਿਕ ਸਮਗਾਮਾਂ ਵਿੱਚ ਸ਼ਿਰਕਤ ਕੀਤੀ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਵੀ ਇਸ ਸਮੇਂ ਮੌਜ਼ੂਦ ਸਨ।ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵਲੋਂ ਦਿਖਾਏ ਮਾਰਗ ‘ਤੇ ਚੱਲਦਿਆਂ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਲਖਮੀਰ ਸਿੰਘ ਸੇਖੋਂ, ਰਾਜਪਾਲ ਸਿੰਘ ਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media