ਅੰਮ੍ਰਿਤਸਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਰੋਜ਼ਾਨਾ ਜੀਵਨ ਵਿੱਚ
ਪਲਾਸਟਿਕ ਦੇ ਰੋਕਥਾਮ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਦੀ ਯੋਗ ਅਗਵਾਈ ਹੇਠ ਚੇਤਨਾ ਹਫਤਾ ਮਨਾਇਆ ਗਿਆ।ਇਸ ਸਬੰਧੀ ਈਕੋ ਕਲੱਬ ਇੰਚਾਰਜ਼ ਸਾਇੰਸ ਮਾਸਟਰ ਜੀਵਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਣਕਾਰੀ ਦੇਣ ਲਈ ਵਿਦਿਆਰਥੀਆਂ ਦੇ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਏ ਗਏ ਹਨ।ਇਸ ਸਮੇਂ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਮੁੜ ਵਰਤੋਂ ਕਰਨ ਬਾਰੇ ਸਹੁੰ ਚੁਕਾਈ ਤੇ ਜੀਵਨ ਸਿੰਘ ਵਲੋਂ ਪੋਸਟਰ ਮੇਕਿੰਗ, ਸਲੋਗਨ ਲਿਖਣਾ, ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।ਇਹ ਸਾਰੇ ਮੁਕਾਬਲੇ ਗਤੀਵਿਧੀਆਂ ਇੰਚਾਰਜ ਸ੍ਰੀਮਤੀ ਮੀਨਾ ਗਰਗ ਨੇ ਆਪਣੀ ਦੇਖ-ਰੇਖ ਵਿੱਚ ਕਰਵਾਏ।
ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਵਲੋਂ ਇਨਾਮ ਵੀ ਵੰਡੇ ਗਏ।ਇਸ ਸਮੇਂ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media