Saturday, March 28, 2026

ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ

ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ 157878 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਪੁੱਜੇ ਸਾਰੇ 157878 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ 59441 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40121 ਮੀਟ੍ਰਿਕ ਟਨ, ਪਨਸਪ ਵੱਲੋਂ 42716 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 11406 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 3742 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 452 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 274.22 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …