Saturday, March 28, 2026

ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ।ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ।ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …