ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ
ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਵਿਦਿਆਰਥੀਆਂ ਲਈ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾ ਕੇ ਸਿੱਖ ਇਤਿਹਾਸ ਨਾਲ ਜੋੜਿਆ।ਸਕੂਲ ਦੇ ਵਿਦਿਆਰਥੀਆਂ ਲਈ ਇਕ ਕੈਲੀਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਦੀਆਂ ਤੁਕਾਂ ਨੂੰ ਸੁੰਦਰ ਤੇ ਸਜਾਵਟੀ ਢੰਗ ਨਾਲ ਲਿਖਿਆ ਗਿਆ।
ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਤੇ ਵਧਾਈ ਦਿੱਤੀ।ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਪਾਏ ਗਏ ਪੁਰਨਿਆਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ‘ਤੇ ਚਾਨਣਾ ਪਾਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media