ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਖੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ
ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ ਸਕੀਮ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੀ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।ਬਿਨੈਕਾਰ ਖ਼ੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ’ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਸੇਵਾਵਾਂ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਵਿਚ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਲਈ ਨਜ਼ਦੀਕੀ ਸੇਵਾ ਕੇਂਦਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media