ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜ਼ੂਦ ਸਨ।
ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਪੁਲਿਸ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ।ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ।ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੁਆਰਾ ਸੇਵਾ ਕਰਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ।ਦੱਸਣਯੋਗ ਹੈ ਕਿ ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਤੁਗਲਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਮੁੰਬਈ ਨਿਵਾਸੀ ਭਾਈ ਇਕਬਾਲ ਸਿੰਘ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਸੁਲੱਖਣ ਸਿੰਘ ਭੰਗਾਲੀ, ਸਿਮਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਸੁਖਬੀਰ ਸਿੰਘ, ਗੁਰਦਿਆਲ ਸਿੰਘ, ਗੁਰਮੀਤ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ, ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …