ਨਵਾਂਸ਼ਹਿਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ
ਲਾਗੂ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਵਾਂਸ਼ਹਿਰ ਸਬ-ਡਵੀਜ਼ਨ ਦਾ ਸੁਵਿਧਾ ਕੈਂਪ ਕਮਿਊਨਿਟੀ ਸੈਂਟਰ ਪਿੰਡ ਉਸਮਾਨਪੁਰ, ਬੰਗਾ ਸਬ-ਡਵੀਜ਼ਨ ਦਾ ਸੁਵਿਧਾ ਕੈਂਪ ਪਿੰਡ ਗੰਢਾਣੀ ਅਤੇ ਬਲਾਚੌਰ ਸਬ-ਡਵੀਜ਼ਨ ਦੇ ਕੈਂਪ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਅਤੇ ਬੀ.ਡੀ.ਪੀ.ਓ ਦਫ਼ਤਰ ਸੜੋਆ ਵਿਖੇ ਲੱਗਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ ਆਦਿ), ਪੀ.ਐਮ.ਏ.ਵਾਈ ਤਹਿਤ ਘਰ ਦੀ ਸਥਿਤੀ (ਕੱਚਾ/ਪੱਕਾ), ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ/ਬੀ.ਸੀ ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲਾਂ ਦੇ ਕੇਸ, ਮਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਏ ਦੇ ਮੁਆਫ਼ੀ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐਲ.ਯੂ ਕੇਸਾਂ ਅਤੇ ਨਕਸ਼ਿਆਂ ਆਦਿ ਸਬੰਧੀ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media