Friday, October 16, 2026

ਸਵੀਪ ਤਹਿਤ ਏ.ਬੀ ਕਾਲਜ ਪਠਾਨਕੋਟ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਮੁਕਾਬਲੇ

ਪਠਾਨਕੋਟ, 23 ਅਕਤੂਬਰ (ਪੰਜਾਨ ਪੋਸਟ ਬਿਊਰੋ) – ਚੋਣ ਦਫਤਰ ਪਠਾਨਕੋਟ ਵਲੋਂ ਏ.ਬੀ ਕਾਲਜ ਪਠਾਨਕੋਟ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਸਮਾਰੋਹ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਸਹਾਇਕ ਨੋਡਲ ਅਫਸਰ ਕਮ ਮੰਡਲ ਭੂਮੀ ਰੱਖਿਆ ਅਫਸਰ ਨੇ ਕੀਤੀ।ਸ਼ਮਸ਼ੇਰ ਸਿੰਘ ਸਵੀਪ ਕਮੇਟੀ ਇੰਚਾਰਜ਼ ਵਿਧਾਨ ਸਭਾ ਹਲਕਾ 003-ਪਠਾਨਕੋਟ, ਵਿਨੋਦ ਕੁਮਾਰ ਸਵੀਪ ਇੰਚਾਰਜ਼, ਅਮਿਤ ਡੋਗਰਾ, ਅੰਕੁਸ਼ ਮਹਾਜਨ, ਸੰਜੀਵ ਕੁਮਾਰ, ਰਵੀ ਕਾਂਤ ਆਦਿ ਹਾਜ਼ਰ ਸਨ।
                 ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਰੰਗੋਲੀ, ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ।ਸਵੀਪ ਪ੍ਰੋਗਰਾਮ ਤਹਿਤ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਨੂੰ ਵੋਟਾਂ ਪਾਉਣ ਅਤੇ 18 ਸਾਲ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣ ਦੀ ਅਪੀਲ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …