Friday, March 27, 2026

ਸਵੀਪ ਗਤੀਵਿਧੀਆਂ ਤਹਿਤ ਕਰਵਾਇਆ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ

ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਅਰੋੜਾ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਾਉਣ, ਵੋਟ ਰੱਦ ਕਰਨ, ਵੋਟ ਟਰਾਂਸਫਰ ਕਰਨ ਜਾਂ ਵੋਟਰ ਵੇਰਵੇ ਵਿਚ ਸੋਧ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਤੋਂ ਇਸ ਸਬੰਧੀ ਪ੍ਰੈਕਟੀਕਲ ਕੰਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਬਗੈਰ ਕਿਸੇ ਲਾਲਚ ਜਾਂ ਡਰ-ਭੈਅ ਤੋਂ ਆਪਣੇ ਮਤਦਾਨ ਦਾ ਸਹੀ ਉਪਯੋਗ ਕਰਨਾ ਚਾਹੀਦਾ ਹੈ।
                   ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੰਵਰ ਅਰੋੜਾ, ਸਹਾਇਕ ਮੈਨੇਜਰ ਹਰਨੀਸ਼ਞ ਤੋਂ ਇਲਾਵਾ ਹੋਰ ਸਟਾਫ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …