Saturday, October 17, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ’ਚ ਯੋਗਦਾਨ ਕਰਦੇ ਹੋਏ ਬੀਤੇ ਦਿਨੀਂ ਟੀਕਾਕਰਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਅਤੇ ਰੋਕਥਾਮ ਲਈ ਟੀਕਾਕਰਨ ਬੇਹੱਦ ਜ਼ਰੂਰੀ ਹੈ।ਟੀਕਾ ਲਗਵਾਉਣ ਤੋਂ ਬਾਅਦ ਵੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।ਇਸ ਮੁਹਿੰਮ ਦੌਰਾਨ ਕਮਿਊਨਟੀ ਹੈਲਥ ਅਫ਼ਸਰ ਮੈਡਮ ਰਾਜਵਿੰਦਰ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਵੈਕਸੀਨੇਸ਼ਨ ਲਗਾਈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …