ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
ਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਸਬੰਧੀ ਉਮੀਦਵਾਰ ਦਾ ਘੱਟੋ-ਘੱਟ ਦਸਵੀਂ ਪਾਸ, ਕੱਦ 167 ਸੈਂਟੀਮੀਟਰ ਜਾਂ ਵੱਧ, ਵਜ਼ਨ 55 ਕਿਲੋ ਜਾਂ ਵੱਧ ਅਤੇ ਉਮਰ 18 ਤੋਂ 35 ਸਾਲ ਹੋਣੀ ਜਰੂਰੀ ਹੈ।ਇਸ ਤੋਂ ਇਲਾਵਾ ਕੇ.ਐਫ.ਸੀ ਵਿੱਚ ਚੋਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀ ਜਾਂ ਗਰੈਜੁਏਟ ਅਤੇ ਉਮਰ 18 ਤੋਂ 25 ਸਾਲ ਦੇ ਵਿੱਚ ਹੋਣੀ ਚਾਹੀਦੀ ਹੈ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ-ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ।ਕੈਂਪ ਬਾਰੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮਿ੍ਰਤਸਰ ਦੇ ਮੋਬਾਇਲ ਨੰਬਰ 99157-89068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media