Sunday, March 29, 2026

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਕੱਢੇ ਡਰਾਅ

ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਊਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਡਰਾਅ ਅੱਜ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੱਢੇ ਗਏ।ਐਸ.ਡੀ.ਐਮ ਡਾ. ਜੈਇੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਬਿਨੈਕਾਰਾਂ ਦੀ ਹਾਜ਼ਰੀ ਵਿੱਚ 17 ਲਾਇਸੈਂਸਾਂ ਲਈ ਡਰਾਅ ਕੱਢੇ ਗਏ।ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ, ਸਟੋਰੇਜ਼ ਕੇਵਲ ਅਧਿਕਾਰਤ ਵਿਅਕਤੀ ਜਾਂ ਫਰਮ ਹੀ ਕਰ ਸਕੇਗੀ।ਇਸ ਮੌਕੇ ਸੁਪਰਡੈਂਟ ਅਨਿਲ ਕੁਮਾਰ ਕਾਲਾ ਤੇ ਹੋਰ ਕਰਮਚਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …