Tuesday, November 24, 2026

ਸਰੂਪ ਰਾਣੀ ਸਰਕਾਰੀ ਕਾਲਜ਼ ਫਾਰ ਵੁਮੈਨ ਵਿਖੇ ਬਹੁ ਮੰਤਵੀ ਸੈਮੀਨਾਰ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਮਨਪ੍ਰੀਤ ਸੀਂਹਮਾਰ ਪੀ.ਪੀ.ਐਸ ਏ.ਸੀ.ਪੀ ਸਾਈਬਰ ਕਰਾਇਮ ਤੇ ਫਰਾਂਸਿਕ ਅੰਮ੍ਰਿਤਸਰ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜੋਤੀ ਬਾਲਾ, ਕੋਸਲ ਮੈਂਬਰ ਡਾ: ਖੁਸ਼ਪਾਲ, ਡਾ: ਕੁਸਮ ਤੇ ਡਾ: ਸਵਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਡਾ: ਮਨਪ੍ਰੀਤ ਕੋਰ ਪੀ.ਪੀ.ਪੀ ਡੀ.ਸੀ.ਪੀ.ਓ ਅੰਮ੍ਰਿਤਸਰ ਨੇ ਕਾਲਜ਼ ਦੀਆਂ ਵਿਦਿਆਰਥਣਾਂ ਅਤੇ ਸਟਾਫ ਨੂੰ ਔਰਤਾਂ ਦੀ ਸੁਰੱਖਿਆ ਅਧਿਕਾਰਾਂ ਬਾਰੇ ਜਾਗਰੂਕ ਕੀਤਾ।ਸਾਈਬਰ ਕਰਾਇਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕਿਸੇ ਨਾਲ ਵੀ ਆਪਣੀ ਨਿੱਜੀ ਜਾਣਕਾਰੀ ਤੇ ਓ.ਟੀ.ਪੀ ਕਿਸੇ ਨਾਲ ਸਾਂਝਾ ਨਾ ਕਰੋ ਅਤੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰੋ।ਇੰਸਪੈਕਟਰ ਪਰਮਜੀਤ ਸਿੰਘ ਨੇ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਟਰੈਫਿਕ ਨਿਯਮਾਂ, ਔਰਤਾਂ ਦੀ ਸੁਰੱਖਿਆ ਬਾਰੇ, ਨਸ਼ਿਆਂ ਦੀ ਬੁਰਾਈ ਤੋਂ ਸੁਚੇਤ ਕੀਤਾ।
                 ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ਇੰਚਾਰਜ ਡਾ: ਵੰਦਨਾ ਅਤੇ ਮੈਡਮ ਮਨਜੀਤ ਕੌਰ ਮਿਨਹਾਸ ਨੇ ਬਾਖੂਬੀ ਕੀਤਾ।ਐਸ.ਆਈ ਸਲਵਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਉਤਰੀ, ਏ.ਐਸ.ਆਈ ਪੂਨਮ ਸ਼ਰਮਾ, ਐਚ.ਸੀ ਸਤਵੰਤ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਹਾਜ਼ਰ ਸਨ।ਅਖੀਰ ਵਿੱਚ ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਅੱਜ ਦਾ ਸੈਮੀਨਾਰ ਵਿਦਿਆਰਥਣਾਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਸੀ।
               ਇਸ ਮੋਕੇ ਪੁਲਿਸ ਹੈਲਪਲਾਇਨ ਨੰਬਰ 112 ਅਤੇ 181 ਬਾਰੇ ਵੀ ਦੱਸਿਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …