ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੁਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ਼
ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪਰਸ਼ੋਤਮ ਸਿੰਘ ਜਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰਡ ਅਤੇ ਅਣ-ਰਜਿਸਟਰ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।ਉਹਨਾਂ ਨੇ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ, ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਹਿਚਾਣ ਪੱਤਰ ਰਾਹੀਂ ਦਰੱ ਕਰਵਾ ਸਕਦਾ ਹੈ।ਉਹਨਾਂ ਦੱਸਿਆ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ਼ ਲਗਾਏ ਜਾਣ।ਨੋਡਲ ਪੁਆਇੰਟ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ਿਕਾਇਤ ਦੀ ਵੈਰੀਫਿਕੇਸ਼ਨ 1 ਹਫਤੇ ਵਿੱਚ ਕੀਤੀ ਜਾਵੇਗੀ।ਜੇਕਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਧਿਆਨ ਵਿੱਚ ਕੋਈ ਟਰੈਵਲ ਏਜੰਟ ਬਿਨ੍ਹਾਂ ਲਾਇਸੈਂਸ ਜਾਂ ਮਿਆਦ ਪੁਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਹਨਾਂ ‘ਤੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ ਦਰਜ਼ ਹੋ ਸਕਦੀ ਹੈ।ਜਿਸ ਤੋਂ ਬਾਅਦ ਤੁਰੰਤ ਟਰੈਵਲ ਏਜੰਟਾਂ ਦੀ ਸੂਚੀ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ ‘ਤੇ ਪਾ ਦਿੱਤੀ ਜਾਵੇਗੀ ਤਾਂ ਜੋ ਹੋਰਨਾਂ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media