Tuesday, March 31, 2026

ਜਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ 28 ਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਐਸ.ਡੀ.ਐਮ

ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਉਣ ਅਤੇ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਤੇ ਬੀ.ਡੀ.ਓ ਦਫਤਰ ਧਾਰ ਕਲ੍ਹਾਂ ਵਿੱਚ ਅਤੇ 29 ਅਕਤੂੂਬਰ ਨੂੰ ਕਬਾੜ ਧਰਮਸਾਲਾ ਪਠਾਨਕੋਟ ਵਿਖੇ ਇਹ ਸੁਵਿਧਾ ਕੈਂਪ ਲੱਗਣਗੇ।ਗੁਰਸਿਮਰਨ ਸਿੰਘ ਢਿੱਲੋ ਐਸ.ਡੀ.ਐਮ ਪਠਾਨਕੋਟ ਨੇ ਸੁਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ ਆਦਿ), ਪੀ.ਐਮ.ਏ.ਵਾਈ ਤਹਿਤ ਘਰ ਦੀ ਸਥਿਤੀ (ਕੱਚਾ/ਪੱਕਾ), ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ/ਬੀ.ਸੀ ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲਾਂ ਦੇ ਕੇਸ, ਮਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਏ ਦੇ ਮੁਆਫ਼ੀ ਅਤੇ ਪੈਂਡਿੰਗ ਸੀ.ਐਲ.ਯੂ ਕੇਸਾਂ ਅਤੇ ਨਕਸ਼ਿਆਂ ਆਦਿ ਸਬੰਧੀ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ।ਉਨਾਂ ਦੱਸਿਆ ਕਿ ਇਸ ਸਬੰਧੀ ਅੱਜ ਮੀਟਿੰਗ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …