ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਦਿਨ ਪ੍ਰਤੀ ਦਿਨ ਡੇਂਗੂ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਤੋਂ ਆਮ ਆਦਮੀ
ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਨੀਲ ਗਰਗ ਨਾਲ ਸੂਬੇ ਦੇ ਡਿਪਟੀ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਮਿਲੇ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਸੁਨਾਮ ਹਲਕੇ ਵਿੱਚ ਪੈਂਦੇ ਲੌਂਗੋਵਾਲ ਵਿਖੇ ਡੇਂਗੂ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਸਮੇਤ 5 ਵਿਅਕਤੀਆਂ ਦੀਆਂ ਮੌਤਾਂ ਹੋਣ ਦਾ ਮਾਮਲਾ ਧਿਆਨ ਵਿੱਚ ਲਿਆਂਦਾ।ਜਿਸ ‘ਤੇ ਉਪ ਮੁੱਖ ਮੰਤਰੀ ਓ.ਪੀ ਸੋਨੀ ਵਲੋਂ ਸਿਹਤ ਵਿਭਾਗ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਸਿਵਲ ਸਰਜਨ ਸੰਗਰੂਰ ਦੀ ਹਲਕਾ ਸੁਨਾਮ ਦੇ ਲੌਂਗੋਵਾਲ ਅਤੇ ਸੁਨਾਮ ਵਿੱਚ ਵਿਸ਼ੇਸ਼ ਤੌਰ ‘ਤੇ ਡਿਊਟੀ ਲਗਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਡੇਂਗੂ ਨਾਲ ਹਰ ਰੋਜ਼ ਮੌਤਾਂ ਹੋ ਰਹੀਆਂ ਹਨ। ਸਰਕਾਰ ਕੋਲ ਡੇਂਗੂ ਦੀ ਰੋਕਥਾਮ ਦਾ ਕਿਸੇ ਵੀ ਪ੍ਰਕਾਰ ਦਾ ਰੋਡ ਮੈਪ ਵੀ ਹਾਲੇ ਤੱਕ ਤਿਆਰ ਨਹੀਂ ਕੀਤਾ ਗਿਆ ਜਿਸ ਕਾਰਨ ਸੂਬੇ ਵਿੱਚ ਡੇਂਗੂ ਦੀ ਬੀਮਾਰੀ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ।ਆਪ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਡੇਂਗੂ ਨਾਲ ਮੌਤਾਂ ਦਾ ਆਂਕੜਾ ਕੋਵਿਡ ਨਾਲ ਹੋਈਆਂ ਮੌਤਾਂ ਦੇ ਆਂਕੜੇ ਤੋਂ ਵੀ ਵੱਧ ਹੈ, ਪ੍ਰੰਤੂ ਡੇਂਗੂ ਨਾਲ ਹੋ ਰਹੀਆਂ ਮੌਤਾਂ ਦਾ ਰਿਕਾਰਡ ਨਾ ਹੋਣ ਕਾਰਨ ਇਸ ਬੀਮਾਰੀ ਨਾਲ ਹੋ ਰਹੀਆਂ ਮੌਤਾਂ ਸਰਕਾਰ ਦੇ ਅੰਕੜਿਆਂ ਵਿੱਚ ਨਹੀਂ ਆ ਰਹੀਆਂ।ਉਹਨਾਂ ਨੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਹੈ।ਉਹ ਸੂਬੇ ਦੇ ਡੇਂਗੂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ ਡੇਂਗੂ ਤੇ ਗਰਾਊਂਡ ਲੈਵਲ ‘ਤੇ ਕੰਮ ਕਰਨ ਲਈ ਕਿਹਾ ਅਤੇ ਇਸ ਦੀ ਰਿਪੋਰਟ ਵੀ ਰੋਜ਼ਾਨਾ ਵਿਭਾਗ ਵੱਲੋਂ ਵੀ ਲਈ ਜਾਵੇਗੀ।ਇਸ ਮੌਕੇ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media