ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬੇ ਵਿਖੇ ਡੇਂਗੂ ਕਾਰਨ ਹੁਣ ਤੱਕ 5 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਲੌਂਗੋਵਾਲ ਦੇ ਸੈਂਕੜੇ
ਵਿਅਕਤੀ ਡੇਂਗੂ ਪੀੜਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਇਲਾਜ਼ ਕਰਵਾ ਰਹੇ ਹਨ।
ਇਸ ਸਬੰਧੀ ਅੱਜ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ ਸ਼੍ਰੀਮਤੀ ਰੀਤੂ ਰਾਣੀ ਗੋਇਲ, ਸਿਟੀ ਕਾਂਗਰਸ ਦੇ ਪ੍ਰਧਾਨ ਵਿਜੈ ਕੁਮਾਰ ਗੋਇਲ ਅਤੇ ਸਮੂਹ ਕਾਂਗਰਸੀ ਕੌਂਸਲਰਾਂ ਨਾਲ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਸਿਟੀ ਪ੍ਰਧਾਨ ਵਿਜੈ ਗੋਇਲ ਨੇ ਦੱਸਿਆ ਕਿ ਸਾਡੇ ਵਲੋਂ ਨਗਰ ਕੌਂਸਲ ਕਰਮਚਾਰੀਆਂ ਦੇ ਸਹਿਯੋਗ ਨਾਲ ਕਸਬੇ ਸਾਰੇ ਕਸਬੇ ਦੇ ਗੁਰਦੁਆਰਿਆਂ, ਮੰਦਿਰਾਂ, ਧਰਮਸ਼ਾਲਾਵਾਂ, ਸਰਕਾਰੀ ਸਕੂਲਾਂ, ਸਾਰੀਆਂ ਗਲੀਆਂ ਨਾਲੀਆਂ ਆਦਿ ਵਿੱਚ ਮੱਛਰ ਮਾਰ ਦਵਾਈ ਦਾ ਲਗਾਤਾਰ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਫੌਗਿੰਗ ਵੀ ਕਰਵਾਈ ਜਾ ਰਹੀ ਹੈ।ਇਸ ਤੋਂ ਇਲਾਵਾ ਲੌਂਗੋਵਾਲ ਸਾਰੇ ਸਰਕਾਰੀ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਤੇ ਇਕੱਲੇ-ਇਕੱਲੇ ਘਰ ਜਾ ਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਟੈਸਟ ਵੀ ਕਰਵਾਏ ਜਾ ਰਹੇ ਹਨ।ਪ੍ਰਧਾਨ ਵਿਜੈ ਗੋਇਲ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਉਨ੍ਹਾਂ ਦੇ ਵਾਰਡਾਂ ਵਿੱਚ ਸਫਾਈ ਨਾ ਕਰਵਾਉਣ ਸਬੰਧੀ ਲਗਾਏ ਜਾ ਰਹੇ ਦੋਸ਼ ਬਿਲਕੁੱਲ ਬੇਬੁਨਿਆਦ ਹਨ ਸਾਡੇ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਵਿਤਕਰੇਬਾਜ਼ੀ ਨਹੀਂ ਕੀਤੀ ਜਾ ਰਹੀ ਅਤੇ ਸਾਫ਼ ਸਫ਼ਾਈ ਫੌਗਿੰਗ ਅਤੇ ਮੱਛਰ ਮਾਰ ਦਵਾਈ ਦੇ ਛਿੜਕਾਅ ਲਈ ਸਾਰੇ ਵਾਰਡਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੌਂਸਲਰਾਂ ਨੂੰ ਇਸ ਔਖੀ ਘੜੀ ਬਿਆਨਬਾਜ਼ੀ ਛੱਡ ਕੇ ਸਾਡੇ ਮੋਢੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਨਗਰ ਨੂੰ ਡੇਂਗੂ ਮੁਕਤ ਕਰ ਸਕੀਏ ।
ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਬਲਵਿੰਦਰ ਸਿੰਘ ਸਿੱਧੂ ਤੇ ਕਾਂਗਰਸੀ ਆਗੂ ਬਲਵੰਤ ਸਿੰਘ ਗੁੰਮਟੀ ਵਾਲਾ ਆਦਿ ਹਾਜ਼ਰ ਸਨ ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media