ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਸੀਨੀਅਰ
ਵਿੰਗ ਦੇ ਕੈਡਿਟਸ ਨੇ ਪ੍ਰਿੰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਕਰਕੇ ਸਵੱਛਤਾ ਅਭਿਆਨ ਚਲਾਇਆ ਗਿਆ।ਸਾਰੇ ਕੈਡਿਟਾਂ ਨੇ ਬੜੀ ਤਨਦੇਹੀ ਨਾਲ ਸਫਾਈ ਅਭਿਆਨ ਨੂੰ ਪੂਰਾ ਕੀਤਾ।
ਇਸ ਮੌਕੇ ਲੈਕਚਰ ਪਰਦੀਪ ਕਾਲੀਆ (ਸੀ.ਟੀ.ਓ) ਮਾਸਟਰ ਪਰਮਜੀਤ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਮਾਸਟਰ ਬਲਜੀਤ ਸਿੰਘ ਅਤੇ ਮਾਸਟਰ ਰਸਪ੍ਰੀਤ ਸਿੰਘ ਆਦਿ ਸਭ ਨੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਚਤਾ ਅਭਿਆਨ ਨੂੰ ਨੇਪੜੇ ਚੜ੍ਹਿਆ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media